Talwandi Sabo News : ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ” ਨੂੰ ਲੈ ਕੇ ਅੱਜ ਸਿੱਖ ਸੰਗਤਾਂ ਵਿੱਚ ਵੱਡੀ ਚਰਚਾ ਦੇਖਣ ਨੂੰ ਮਿਲੀ। ਇਸ ਮਾਮਲੇ ਸਬੰਧੀ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਇਕੱਠ ਕੀਤਾ ਗਿਆ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਅਰਦਾਸ ਕੀਤੀ ਗਈ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਹਾਜ਼ਰੀ ਵਿੱਚ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦ ਦੇ ਨਵੇਂ ਕਾਊਂਟਰ ਦੀ ਉਸਾਰੀ ਲਈ ਟੱਕ ਲਗਾਇਆ ਗਿਆ।
ਇਹ ਵੀ ਪੜ੍ਹੋ 👉 Amritsar News : ਅਦਾਲਤ ਨੇ ਪਹਿਲਵਾਨ ਕਤਲ ਮਾਮਲੇ ‘ਚ ਜੱਗੂ ਭਗਵਾਨਪੁਰੀਆ ਸਮੇਤ 5 ਨੂੰ ਕੀਤਾ ਬਰੀ
ਧਾਰਮਿਕ ਮਰਯਾਦਾ ਅਤੇ ਸ਼ਰਧਾ ਭਰੇ ਮਾਹੌਲ ਵਿੱਚ ਇਹ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਲਦ ਹੀ ਇੱਕ ਨਵੀਂ ਸਰਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਹੋਰ ਵਧੀਆ ਸਹੂਲਤਾਂ ਮਿਲ ਸਕਣ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਹੋਰ ਪ੍ਰਮੁੱਖ ਸਿੱਖ ਆਗੂ ਵੀ ਮੌਜੂਦ ਰਹੇ। ਉੱਧਰ, ਇਸ ਇਕੱਤਰਤਾ ਤੋਂ ਬਾਅਦ ਤਖ਼ਤ ਸਾਹਿਬ ਦੇ ਦੀਵਾਨ ਹਾਲ ਵਿੱਚ ਕਾਨੂੰਨ ਅਤੇ ਪੰਥਕ ਵਿਚਾਰਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ, ਜਿਸ ਵਿੱਚ ਸਿੱਖ ਸੰਗਤਾਂ ਦੇ ਵਿਚਾਰ ਵੀ ਸੁਣੇ ਜਾਣ ਦੀ ਸੰਭਾਵਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





