Monday, May 18, 2026
spot_img
spot_img
spot_img

Punjab News ; 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ ਜਾਰੀ, ਪੰਜਾਬ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

Date:

spot_img

Punjab News ; ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਇਸ ਵੇਲੇ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚੱਲ ਰਹੀ ਤਪਦੀ ਲੂ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਨੂੰ ਰਾਹਤ ਮਿਲਦੀ ਨਹੀਂ ਦਿਖ ਰਹੀ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਵਧ ਸਕਦੀ ਹੈ। ਮਾਹਿਰ ਸ਼ਸ਼ਾਂਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਸੋਮਵਾਰ ਅਤੇ ਮੰਗਲਵਾਰ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਮੌਸਮ ਵਿਭਾਗ ਵੱਲੋਂ 18 ਤੋਂ 21 ਮਈ ਤੱਕ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਲਗਭਗ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਪਦੀ ਗਰਮੀ ਦਾ ਅਸਰ ਸਿਰਫ਼ ਲੋਕਾਂ ’ਤੇ ਹੀ ਨਹੀਂ, ਸਗੋਂ ਪਸ਼ੂ-ਪੰਛੀਆਂ ’ਤੇ ਵੀ ਸਾਫ਼ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ। ਜ਼ਰੂਰੀ ਕੰਮ ਹੋਣ ’ਤੇ ਹੀ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉 ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

ਗਰਮੀ ਦਾ ਅਸਰ ਇਹ ਹੈ ਕਿ ਜਿਹੜੀਆਂ ਸੜਕਾਂ ਦਿਨ ਭਰ ਭੀੜ ਨਾਲ ਭਰੀਆਂ ਰਹਿੰਦੀਆਂ ਸਨ, ਉਹ ਹੁਣ ਦੁਪਹਿਰ ਸਮੇਂ ਸੁੰਨੀਆਂ ਨਜ਼ਰ ਆ ਰਹੀਆਂ ਹਨ। ਤਪਦੀ ਲੂ ਕਾਰਨ ਕਾਰਾਂ ਦੇ ਏਸੀ ਵੀ ਬੇਅਸਰ ਸਾਬਤ ਹੋ ਰਹੇ ਹਨ। ਡਾਕਟਰਾਂ ਅਨੁਸਾਰ ਇਸ ਤਿੱਖੀ ਗਰਮੀ ਕਾਰਨ ਲੋਕਾਂ ਵਿੱਚ ਡੀਹਾਈਡ੍ਰੇਸ਼ਨ ਅਤੇ ਸਨ-ਸਟ੍ਰੋਕ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਲੂ ਲੱਗਣ ਨਾਲ ਸਰੀਰ ’ਤੇ ਦਾਣੇ ਨਿਕਲਣਾ, ਚੱਕਰ ਆਉਣਾ, ਸਿਰ ਦਰਦ, ਉਲਟੀਆਂ, ਬਹੁਤ ਪਸੀਨਾ ਆਉਣਾ ਅਤੇ ਜ਼ਿਆਦਾ ਥਕਾਵਟ ਵਰਗੇ ਲੱਛਣ ਸਾਹਮਣੇ ਆ ਸਕਦੇ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥ ਪੀਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਖੀਰਾ ਅਤੇ ਤਰਬੂਜ਼ ਵਰਗੇ ਫਲ ਖਾਣ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਲਈ ਕਿਹਾ ਗਿਆ ਹੈ। ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਧੁੱਪ ਵਿੱਚ ਨਿਕਲਦੇ ਸਮੇਂ ਸਨਗਲਾਸਜ਼ ਅਤੇ ਸਿਰ ਨੂੰ ਢੱਕ ਕੇ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਤਿੱਖੀਆਂ ਕਿਰਨਾਂ ਤੋਂ ਬਚਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਨਾਬਾਲਿਗ ਲੜਕੀ ਨਾਲ ਜਬਰਜਨਾਹ ਦੇ ਮਾਮਲੇ ‘ਚ ਅਕਾਲੀ ਦਲ ਦਾ ਹਲਕਾ ਇੰਚਾਰਜ਼ ਗ੍ਰਿਫਤਾਰ

Mohali/Ludhiana News: Mohali Police; ਮੋਹਾਲੀ ਪੁਲਿਸ ਨੇ ਲੁਧਿਆਣਾ ਦੇ...

ED ਨੇ ਪੰਜਾਬ ਦੇ ਵੱਡੇ ਅਫ਼ਸਰ ਨੂੰ ਕੀਤਾ ਤਲਬ; CLU ਪ੍ਰਵਾਨਗੀਆਂ ਮਾਮਲੇ ‘ਚ ਮੰਗੇ ਰਿਕਾਰਡ

Jalandhar/Mohali New: ਪਿਛਲੇ ਦਿਨੀਂ ਈਡੀ ਦੀਆਂ ਟੀਮਾਂ ਵੱਲੋਂ ਮੁਹਾਲੀ...

Punjab News : ਅੱਜ ਬਿਹਾਰ ਦੇ ਦੌਰੇ ‘ਤੇ ਰਹਿਣਗੇ ਮੁੱਖ ਮੰਤਰੀ ਭਗਵੰਤ ਮਾਨ

Punjab News : ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ...