Chandigarh News : ਚੰਡੀਗੜ੍ਹ ‘ਚ ਪੈਟਰੋਲ-ਡੀਜ਼ਲ ‘ਤੇ ਲੱਗੀ ਹੱਦ, ਹੁਣ Limited ਮਿਲੇਗਾ ਤੇਲ!

Date:

spot_img

Chandigarh News : ਚੰਡੀਗੜ੍ਹ ਤੋਂ ਇਸ ਵੇਲੇ ਦੀ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜੋ ਹਰ ਵਾਹਨ ਚਾਲਕ ਲਈ ਜਾਣਨੀ ਬਹੁਤ ਜ਼ਰੂਰੀ ਹੈ। ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੈਟਰੋਲ ਪੰਪ ਸੰਚਾਲਕਾਂ ਵੱਲੋਂ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਵਾਹਨਾਂ ਵਿੱਚ ਇੱਕ ਨਿਰਧਾਰਤ ਹੱਦ ਤੱਕ ਹੀ ਤੇਲ ਭਰਵਾਇਆ ਜਾਵੇਗਾ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਦੋਪਹੀਆ ਵਾਹਨਾਂ ਜਿਵੇਂ ਕਿ ਬਾਈਕਾਂ ਅਤੇ ਸਕੂਟੀਆਂ ਲਈ ਇੱਕ ਦਿਨ ਵਿੱਚ ਵੱਧ ਤੋਂ ਵੱਧ 500 ਰੁਪਏ ਤੱਕ ਪੈਟਰੋਲ ਜਾਂ ਡੀਜ਼ਲ ਭਰਵਾਉਣ ਦੀ ਆਗਿਆ ਹੋਵੇਗੀ। ਇਸਦੇ ਨਾਲ ਹੀ ਚਾਰਪਹੀਆ ਵਾਹਨਾਂ, ਜਿਵੇਂ ਕਾਰਾਂ ਲਈ ਇਹ ਹੱਦ 1500 ਰੁਪਏ ਤੱਕ ਤੈਅ ਕੀਤੀ ਗਈ ਹੈ। ਇਹ ਫ਼ੈਸਲਾ ਸ਼ਹਿਰ ਵਿੱਚ ਤੇਲ ਦੀ ਘੱਟ ਰਹੀ ਸਪਲਾਈ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਇਹ ਵੀ ਪੜ੍ਹੋ 👉 ਨਾਬਾਲਿਗ ਲੜਕੀ ਨਾਲ ਜਬਰਜਨਾਹ ਦੇ ਮਾਮਲੇ ‘ਚ ਅਕਾਲੀ ਦਲ ਦਾ ਹਲਕਾ ਇੰਚਾਰਜ਼ ਗ੍ਰਿਫਤਾਰ

ਪੈਟਰੋਲ ਪੰਪਾਂ ‘ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਪਲਾਈ ਪਹਿਲਾਂ ਨਾਲੋਂ ਕਾਫ਼ੀ ਘੱਟ ਆ ਰਹੀ ਹੈ, ਜਿਸ ਕਾਰਨ ਇਹ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਹਰ ਗਾਹਕ ਨੂੰ ਲੋੜ ਅਨੁਸਾਰ ਤੇਲ ਮਿਲ ਸਕੇ ਅਤੇ ਕਿਸੇ ਨੂੰ ਵੀ ਖਾਲੀ ਹੱਥ ਵਾਪਸ ਨਾ ਜਾਣਾ ਪਵੇ। ਇਸ ਨਵੇਂ ਨਿਯਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਟਰੋਲ ਪੰਪਾਂ ਦੇ ਬਾਹਰ ਖਾਸ ਨੋਟਿਸ ਅਤੇ ਪੋਸਟਰ ਵੀ ਲਗਾਏ ਗਏ ਹਨ। ਉੱਥੇ ਹੀ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਜੇ ਸਪਲਾਈ ਦੀ ਸਥਿਤੀ ਜਲਦੀ ਸੁਧਰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਪਾਬੰਦੀਆਂ ਹਟਾਈਆਂ ਵੀ ਜਾ ਸਕਦੀਆਂ ਹਨ। ਦੂਜੇ ਪਾਸੇ, ਕੁਝ ਸਥਾਨਕ ਨਿਵਾਸੀਆਂ ਨੇ ਇਸ ਫ਼ੈਸਲੇ ਨੂੰ ਠੀਕ ਕਰਾਰ ਦਿੱਤਾ ਹੈ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਤੇਲ ਦੀ ਵਰਤੋਂ ਇੱਕ ਸੀਮਾ ਵਿੱਚ ਰਹੇਗੀ ਤਾਂ ਬੇਵਜ੍ਹਾ ਖਪਤ ਘਟੇਗੀ ਅਤੇ ਹਰ ਕਿਸੇ ਨੂੰ ਬਰਾਬਰ ਮਾਤਰਾ ਵਿੱਚ ਪੈਟਰੋਲ ਅਤੇ ਡੀਜ਼ਲ ਮਿਲ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...