Monday, May 18, 2026
spot_img
spot_img
spot_img

Bathinda News: ਜ਼ਿਲ੍ਹਾ ਬਠਿੰਡਾ ‘ਚ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਰਾਜੇਸ਼ ਧੀਮਾਨ

Date:

spot_img

👉25 ਜੂਨ ਤੋਂ 24 ਜੁਲਾਈ, 2026 ਤੱਕ ਘਰੋਂ-ਘਰੀਂ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ
👉ਐਸ.ਆਈ.ਆਰ ਲਈ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਰਿਟਰਨਿੰਗ ਅਫਸਰਾਂ ਸਮੇਤ ਪੂਰਾ ਚੋਣ ਅਮਲਾ ਲਗਾਇਆ-ਜ਼ਿਲ੍ਹਾ ਚੋਣ ਅਫ਼ਸਰ

Bathinda News:ਬਠਿੰਡਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਤਹਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਹੇਠ ਜ਼ਿਲ੍ਹਾ ਬਠਿੰਡਾ ਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ (ਬੂਥ ਲੈਵਲ ਅਫਸਰ) ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।ਉਨ੍ਹਾਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਕਾਰਜ ਲਈ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਈ.ਆਰ.ਓਜ਼ ਅਤੇ 6 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ।ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹਰੇਕ ਬੀ.ਐਲ.ਓ ਨੂੰ 1200 ਵੋਟਰ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ ਤਾਂ ਜੋ ਉਨ੍ਹਾਂ ਦੇ ਸਹੀ ਵੇਰਵੇ ਚੋਣ ਲਿਸਟਾਂ ਚ ਸ਼ਾਮਲ ਕੀਤੇ ਜਾਣ।

ਇਹ ਵੀ ਪੜ੍ਹੋ 👉Bathinda News: ਬਠਿੰਡਾ ਵਿੱਚ ਮੁਫ਼ਤ ਸਿਹਤ ਅਤੇ ਜਾਗਰੂਕਤਾ ਕੈਂਪ 21 ਮਈ ਨੂੰ

ਭਾਰਤ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ। ਉਹਨਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ।ਇਸ ਸਬੰਧੀ ਬੀ.ਐਲ.ਓਜ਼ ਵੱਲੋਂ ਘਰਾਂ ਵਿੱਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਨਾਗਰਿਕਤਾ (ਸਿਟੀਜ਼ਨਸ਼ਿਪ) ਅਤੇ ਰਿਹਾਇਸ਼ ਦੇ ਸਬੂਤ ਵੱਜੋਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼ ਨੂੰ ਸਿਖਲਾਈ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। “ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਨਵੀਂ ਵੋਟ ਬਣਾਉਣ ਅਤੇ ਕੱਟਣ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾ ਰਿਹਾ ਹੈ,” ਉਨ੍ਹਾਂ ਕਿਹਾ।25 ਜੂਨ ਤੋਂ 24 ਜੁਲਾਈ 2026 ਤੱਕ ਇਸ ਸਬੰਧੀ ਬੀ.ਐਲ.ਓਜ ਵੱਲੋਂ ਘਰੋਂ-ਘਰੀ ਜਾ ਕੇ ਫਾਰਮ ਦਿੱਤੇ ਜਾਣਰੀ। 24 ਜੁਲਾਈ 2026 ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਫੈਸ਼ਨਲਾਈਜੇਸ਼ਨ ਕੀਤੀ ਜਾਵੇਗੀ ਜਿਸ ਅਨੁਸਾਰ ਹਰੇਕ ਬੂਥ ਵਿੱਚ 1200 ਦੇ ਲਗਭਗ ਵੋਟਰ ਰੱਖੇ ਜਾਣਗੇ।

ਇਹ ਵੀ ਪੜ੍ਹੋ 👉Ludhiana ‘ਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ ਸਾਰੇ 6 ਹਲਕਿਆਂ ਚ ਵਿੱਚ 549638 ਪੁਰਸ਼ ਵੋਟਰ, 502945 ਮਹਿਲਾ ਵੋਟਰ, ਥਰਡ ਜੈਂਡਰ 29 ਵੋਟਰ ਅਤੇ ਕੁੱਲ 1052612 ਵੋਟਰ ਹਨ, ਜਿਨ੍ਹਾਂ ਵਿੱਚੋਂ 914226 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 86.85% ਬਣਦੀ ਹੈ।ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀਮਤੀ ਹਰਜਿੰਦਰ ਕੌਰ ਵੀ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related