Tuesday, May 19, 2026
spot_img
spot_img
spot_img

Punjab News : ਪੰਜਾਬ-ਚੰਡੀਗੜ੍ਹ ‘ਚ ਫਿਰ ਵਧੇ ਪੈਟਰੋਲ, ਡੀਜ਼ਲ ਅਤੇ CNG ਦੇ ਰੇਟ

Date:

spot_img

Punjab News : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਰਫ਼ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਪੈਟਰੋਲ, ਡੀਜ਼ਲ ਅਤੇ CNG ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪਿਛਲੇ ਸ਼ੁੱਕਰਵਾਰ ਨੂੰ ਹੀ ਤੇਲ ਦੀਆਂ ਕੀਮਤਾਂ ਵਿੱਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਗਿਆ ਸੀ ਅਤੇ ਹੁਣ ਦੁਬਾਰਾ ਰੇਟ ਵਧਾ ਦਿੱਤੇ ਗਏ ਹਨ। ਇਸ ਵਾਰ CNG ਵੀ ਮਹਿੰਗੀ ਹੋ ਗਈ ਹੈ, ਜਿਸ ਨਾਲ ਆਮ ਲੋਕਾਂ ਦੀਆਂ ਜੇਬਾਂ ‘ਤੇ ਹੋਰ ਬੋਝ ਪੈ ਗਿਆ ਹੈ। ਜੇਕਰ ਲੁਧਿਆਣਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 101 ਰੁਪਏ ਤੋਂ ਪਾਰ ਹੋ ਕੇ ਲਗਭਗ 102 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਡੀਜ਼ਲ ਦੇ ਰੇਟ ਵੀ ਕਰੀਬ ਇੱਕ ਰੁਪਏ ਵਧ ਗਏ ਹਨ। ਇਸਦੇ ਨਾਲ ਹੀ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵੀ ਵੱਡਾ ਉਛਾਲ ਵੇਖਣ ਨੂੰ ਮਿਲਿਆ ਹੈ। ਦੂਜੇ ਪਾਸੇ ਚੰਡੀਗੜ੍ਹ ਵਿੱਚ ਵੀ ਹਾਲਾਤ ਕੁਝ ਵੱਖਰੇ ਨਹੀਂ ਹਨ। ਇੱਥੇ ਪੈਟਰੋਲ ਅਤੇ ਡੀਜ਼ਲ ਦੋਵੇਂ ਦੇ ਰੇਟ ਵਧ ਚੁੱਕੇ ਹਨ, ਜਿਸ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਦੀ ਚਿੰਤਾ ਹੋਰ ਵਧ ਗਈ ਹੈ।

ਇਹ ਵੀ ਪੜ੍ਹੋ 👉Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਮਾਹਿਰਾਂ ਦੇ ਮੁਤਾਬਕ ਇਸ ਵਾਧੇ ਦਾ ਸਭ ਤੋਂ ਵੱਡਾ ਕਾਰਨ International Market ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਇਆ ਭਾਰੀ ਉਛਾਲ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਵਧਦੇ ਤਣਾਅ ਕਾਰਨ Global Oil Supply ਪ੍ਰਭਾਵਿਤ ਹੋਈ ਹੈ। ਜਿਹੜਾ ਕੱਚਾ ਤੇਲ ਪਹਿਲਾਂ ਲਗਭਗ 70 ਡਾਲਰ ਪ੍ਰਤੀ ਬੈਰਲ ਮਿਲ ਰਿਹਾ ਸੀ, ਉਹ ਹੁਣ 100 ਡਾਲਰ ਪ੍ਰਤੀ ਬੈਰਲ ਤੋਂ ਵੀ ਉੱਪਰ ਪਹੁੰਚ ਗਿਆ ਹੈ। ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ‘ਤੇ ਵਿੱਤੀ ਦਬਾਅ ਵਧਿਆ ਅਤੇ ਆਖ਼ਰਕਾਰ ਇਸ ਦਾ ਬੋਝ ਆਮ ਲੋਕਾਂ ‘ਤੇ ਪਾ ਦਿੱਤਾ ਗਿਆ। ਹੁਣ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਡੀਜ਼ਲ ਮਹਿੰਗਾ ਹੋਣ ਨਾਲ ਹਰ ਚੀਜ਼ ਦੇ ਭਾਅ ਵਧ ਸਕਦੇ ਹਨ। ਟਰਾਂਸਪੋਰਟ ਖਰਚੇ ਵਧਣ ਨਾਲ ਸਬਜ਼ੀਆਂ, ਫਲ, ਰਾਸ਼ਨ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਮਹਿੰਗੀਆਂ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਲਈ ਵੀ ਇਹ ਵੱਡੀ ਚਿੰਤਾ ਬਣ ਰਹੀ ਹੈ ਕਿਉਂਕਿ ਟਰੈਕਟਰ ਅਤੇ ਪੰਪਿੰਗ ਸੈੱਟ ਚਲਾਉਣ ਦਾ ਖਰਚਾ ਵਧੇਗਾ, ਜਿਸ ਨਾਲ ਖੇਤੀ ਦੀ ਲਾਗਤ ਵਿੱਚ ਇਜ਼ਾਫ਼ਾ ਹੋਵੇਗਾ। ਇਸਦੇ ਨਾਲ ਹੀ ਬੱਸਾਂ, ਆਟੋ ਅਤੇ ਸਕੂਲ ਵਾਹਨਾਂ ਦੇ ਕਿਰਾਏ ਵਿੱਚ ਵੀ ਵਾਧਾ ਹੋ ਸਕਦਾ ਹੈ। ਯਾਨੀ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਦਾ ਇਹ ਅਸਰ ਹਰ ਘਰ ਦੇ ਬਜਟ ਨੂੰ ਹਿਲਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related