spot_img
spot_img

Bathinda Municipal Corporation Elections: ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਮਾਮਲਾ ਭਖਿਆ, ਕਾਂਗਰਸ ਤੇ ਅਕਾਲੀਆਂ ਨੇ ਲਗਾਇਆ ਧਰਨਾ

Date:

spot_img

Bathinda Municipal Corporation Elections: ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਬੀਤੇ ਕੱਲ ਕਾਗਜ਼ਾਂ ਦੀ ਹੋਈ ਪੜਤਾਲ ਦੌਰਾਨ ਅਕਾਲੀਆਂ ਤੇ ਕਾਂਗਰਸੀਆਂ ਸਮੇਤ 21 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦਾ ਮਾਮਲਾ ਭਖਦਾ ਦਿਖਾਈ ਦੇ ਰਿਹਾ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ। ਦੋਨਾਂ ਹੀ ਸਿਆਸੀ ਧਿਰਾਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾਧਿਰ ਦੇ ਇਸ਼ਾਰਿਆਂ ਉੱਪਰ ਉਨ੍ਹਾਂ ਦੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਦੇ ਕਾਗਜ਼ ਜਾਣਬੁੱਝ ਕੇ ਰੱਦ ਕੀਤੇ ਗਏ ਹਨ। ਇੰਨ੍ਹਾਂ ਵਿਚ ਕਾਂਗਰਸ ਪਾਰਟੀ ਦੇ ਪੰਜ ਤੇ ਅਕਾਲੀ ਦਲ ਦੇ ਤਿੰਨ ਉਮੀਦਵਾਰ ਸ਼ਾਮਲ ਹਨ।

ਇਹ ਵੀ ਪੜ੍ਹੋ 👉Punjab ‘ਚ ਭਿਆਨਕ ਹਾਦਸਾ; ਕਾਰ ਸਵਾਰ ਚਾਰ ਨੌਜਵਾਨਾਂ ਦੀ ਹੋਈ ਦਰਦਨਾਕ ਮੌ/ਤ

ਕਾਗਜ਼ ਰੱਦ ਹੋਣ ਵਾਲੇ ਕਾਂਗਰਸ ਦੇ ਉਮੀਦਵਾਰਾਂ ਵਿਚ ਵਾਰਡ ਨੰਬਰ 46 ਤੋਂ ਇੰਜੀਨੀਅਰ ਰਾਜਨਦੀਪ,ਵਾਰਡ ਨੰਬਰ 44 ਤੋਂ ਕਾਂਗਰਸੀ ਆਗੂ ਹਰਵਿੰਦਰ ਸਿੰਘ ਲੱਡੂ, ਵਾਰਡ ਨੰਬਰ 41 ਤੋਂ ਨੀਲਮ ਕਾਂਗਰਸੀ ਉਮੀਦਵਾਰ ਅਤੇ ਵਾਰਡ ਨੰਬਰ 38 ਤੋਂ ਕਾਂਗਰਸ ਉਮੀਦਵਾਰ ਈਸ਼ਵਰ ਸ਼ਰਮਾ ਆਦਿ ਸ਼ਾਮਲ ਹਨ। ਇਸੇ ਤਰ੍ਹਾਂ ਵਾਰਡ ਨੰਬਰ 28 ਤੋਂ ਬਿੱਟੂ ਚੌਹਾਨ ਅਕਾਲੀ ਦਲ ਦੇ ਉਮੀਦਵਾਰ ਦੇ ਵੀ ਕਾਗਜ਼ ਰੱਦ ਹੋਏ ਹਨ। ਵਾਰਡ ਨੰਬਰ 14 ਤੋਂ ਆਜ਼ਾਦ ਉਮੀਦਵਾਰ ਬਲਜੀਤ ਸਿੰਘ ਰਾਜੂ ਸਰਾਂ ਸਾਬਕਾ ਐਮਸੀ ਦੇ ਕਾਗਜ਼ ਰੱਦ ਹੋ ਚੁੱਕੇ ਹਨ।ਧਰਨੇ ਦੇ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਸਰਕਾਰ ਦੀ ਸ਼ਹਿ ਉੱਪਰ ਕਾਗਜ਼ ਰੱਦ ਕਰਨ ਵਿਰੁਧ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਰਟੀ ਆਗੂ ਤੇ ਵਲੰਟੀਅਰਾਂ ਚੁੱਪ ਕਰਕੇ ਨਹੀਂ ਬੈਠਣਗੇ, ਬਲਕਿ ਇਸਦੇ ਖਿਲਾਫ਼ ਜਮੀਨੀ ਤੇ ਕਾਨੂੰਨੀ ਲੜਾਈ ਲੜਣਗੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਵੀ ਆਪਣੇ ਧਰਨੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਨੂੰ ਆਪਣੀ ਹਾਰ ਸਪੱਸ਼ਟ ਦਿਖਾਈ ਦੇਣ ਲੱਗੀ ਹੈ, ਜਿਸਦੇ ਚੱਲਦੇ ਉਹ ਅਜਿਹੀਆਂ ਗੈਰ-ਲੋਕਤੰਤਰਿਕ ਕਾਰਵਾਈਆਂ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related