Tuesday, May 19, 2026
spot_img
spot_img
spot_img

Bathinda News: ਨਾਮਜ਼ਦਗੀ ਪੱਤਰ ਰੱਦ ਕਰਨ ਦੇ ਖ਼ਿਲਾਫ਼ ਅਕਾਲੀ ਦਲ ਦਾ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

Date:

spot_img

👉ਬਬਲੀ ਢਿੱਲੋਂ ਨੇ ਲਗਾਏ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਧੱਕੇਸ਼ਾਹੀ ਦੇ ਦੋਸ਼, ਹਾਈਕੋਰਟ ਜਾਣ ਦੀ ਦਿੱਤੀ ਚੇਤਾਵਨੀ

Bathinda News: Bathinda ਨਗਰ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪਾਰਟੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਰੇਬਾਜ਼ੀ ਕਰਦੇ ਹੋਏ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਵਾਰਡ ਨੰਬਰ 15 ਤੋਂ ਅਜੇ ਕੁਮਾਰ, ਵਾਰਡ ਨੰਬਰ 28 ਤੋਂ ਬਿੱਟੂ ਸਿੰਘ ਮਹਿਣਾ ਬਸਤੀ ਅਤੇ ਵਾਰਡ ਨੰਬਰ 36 ਤੋਂ ਹਰਸ਼ ਸੈਣੀ ਦੇ ਨਾਮਜ਼ਦਗੀ ਪੱਤਰ ਬੇਬੁਨਿਆਦ ਇਤਰਾਜ਼ ਲਗਾ ਕੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਦਬਾਅ ਹੇਠ ਕੀਤੀ ਗਈ ਹੈ ਤਾਂ ਜੋ ਮਜ਼ਬੂਤ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ 👉Bathinda ਨਗਰ ਨਿਗਮ ਚੋਣਾਂ; ਕਾਂਗਰਸ ਦੇ 6 ਉਮੀਦਵਾਰਾਂ ਦੇ ਕਾਗਜ਼ ਰੱਦ, ਰੋਸ ਵਜੋਂ ਲਾਇਆ ਧਰਨਾ

ਅਕਾਲੀ ਆਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਪ ਸਰਕਾਰ ਦੇ ਦਬਾਅ ਹੇਠ ਆ ਕੇ ਘਿਨੌਣੀ ਹਰਕਤ ਕੀਤੀ ਹੈ ਅਤੇ ਲੋਕਤੰਤਰ ਦਾ ਗਲਾ ਘੋਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਲੈ ਕੇ ਜਾਵੇਗਾ ਅਤੇ ਜਲਦ ਹੀ ਰਿਟ ਪਟੀਸ਼ਨ ਦਾਇਰ ਕੀਤੀ ਜਾਵੇਗੀ। ਬਬਲੀ ਢਿੱਲੋਂ ਨੇ ਕਿਹਾ ਕਿ ਜਿਨ੍ਹਾਂ ਤਿੰਨ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ, ਉਹ ਚੋਣ ਜਿੱਤਣ ਦੀ ਮਜ਼ਬੂਤ ਸਥਿਤੀ ਵਿੱਚ ਸਨ। ਇਸ ਲਈ ਵਿਰੋਧੀ ਧਿਰ ਦੇ ਦਬਾਅ ਹੇਠ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਵਿੱਚ ਆਪਣੀ ਪਕੜ ਬਣਾਈ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਜਾਰੀ ਰੱਖਣ ਲਈ ਅਜਿਹੀਆਂ ਹਰਕਤਾਂ ਕਰਵਾ ਰਹੀ ਹੈ।

ਇਹ ਵੀ ਪੜ੍ਹੋ 👉Bathinda Municipal Corporation Elections: ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਮਾਮਲਾ ਭਖਿਆ, ਕਾਂਗਰਸ ਤੇ ਅਕਾਲੀਆਂ ਨੇ ਲਗਾਇਆ ਧਰਨਾ

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਜਨਤਾ ਇਸ ਧੱਕੇਸ਼ਾਹੀ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗੀ ਅਤੇ ਲੋਕਤੰਤਰ ਨੂੰ ਕੁਚਲਣ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਉਸ ਸਮੇਂ ਅਜਿਹੀ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਆਪਣੇ ਕੀਤੇ ਦਾ ਹਰਜਾਨਾ ਭੁਗਤਣਾ ਪਵੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਗੁਰਪ੍ਰੀਤ ਸਿੰਘ ਸੰਧੂ ਸਮੇਤ ਪਾਰਟੀ ਦੀ ਸਮੁੱਚੀ ਸ਼ਹਿਰੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Ludhiana News: ਛੇ ਦਿਨ ਪਹਿਲਾਂ ਅਗਵਾ ਕੀਤੀ ਪੰਜਾਬੀ ਗਾਇਕਾ ਦੀ ਨਹਿਰ ਵਿਚੋਂ ਲਾਸ਼ ਬਰਾਮਦ

Ludhiana News: ਲੁਧਿਆਣਾ ਤੋਂ ਛੇ ਦਿਨ ਪਹਿਲਾਂ ਅਗਵਾ ਕੀਤੀ...

Bathinda ਨਗਰ ਨਿਗਮ ਚੋਣਾਂ; ਕਾਂਗਰਸ ਦੇ 6 ਉਮੀਦਵਾਰਾਂ ਦੇ ਕਾਗਜ਼ ਰੱਦ, ਰੋਸ ਵਜੋਂ ਲਾਇਆ ਧਰਨਾ

👉ਡੀਸੀ ਨੂੰ ਦਿੱਤਾ ਮੰਗ ਪੱਤਰ --ਆਪ ਧੱਕੇ ਨਾਲ ਲੁੱਟਣਾ...

Punjab ‘ਚ ਭਿਆਨਕ ਹਾਦਸਾ; ਕਾਰ ਸਵਾਰ ਚਾਰ ਨੌਜਵਾਨਾਂ ਦੀ ਹੋਈ ਦਰਦਨਾਕ ਮੌ/ਤ

Punjab News: ਮੰਗਲਵਾਰ ਤੜਕਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਨਜ਼ਦੀਕ...