Bathinda News:ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੇ ਸਪੈਸ਼ਲ ਇਨਟੈਨਸਿਵ ਰਵੀਜ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਪੈਸ਼ਲ ਇਨਟੈਨਸਿਵ ਰਵੀਜ਼ਨ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਸਮਾਂ ਸਾਰਣੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਪੰਜਾਬ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ. ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਜ਼ਿਲ੍ਹਾ ਬਠਿੰਡਾ ਵਿੱਚ ਇਸ ਸਮੇਂ 10,52,612 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ ਵੱਲੋਂ ਵੋਟਰਾਂ ਦੀ ਐੱਸ.ਆਈ.ਆਰ. ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ ਸਾਰੇ 6 ਹਲਕਿਆਂ ਚ ਵਿੱਚ 5,49,638 ਪੁਰਸ਼ ਵੋਟਰ, 5,02,945 ਮਹਿਲਾ ਵੋਟਰ, ਥਰਡ ਜੈਂਡਰ 29 ਵੋਟਰ ਅਤੇ ਕੁੱਲ 10,52,612 ਵੋਟਰ ਹਨ, ਜਿਨ੍ਹਾਂ ਵਿੱਚੋਂ 9,14,226 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 86.85% ਬਣਦੀ ਹੈ। ਇਸ ਵਿਚੋਂ ਹਲਕਾ ਰਾਮਪੁਰਾ (90) ਦੇ 91.88 ਫੀਸਦੀ, ਭੁੱਚੋ ਮੰਡੀ (91) ਚ 92.7 ਫੀਸਦੀ, ਬਠਿੰਡਾ ਸ਼ਹਿਰੀ (92) ਚ 65.94 ਫੀਸਦੀ, ਬਠਿੰਡਾ ਦਿਹਾਤੀ (93) ਚ 92.78 ਫੀਸਦੀ, ਤਲਵੰਡੀ ਸਾਬੋ (94) ਚ 92.75 ਫੀਸਦੀ ਅਤੇ ਮੌੜ (95) ਚ 92.55 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ।
ਇਹ ਵੀ ਪੜ੍ਹੋ Vigilance Bureau ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲ ਪੋਲਿੰਗ ਸਟੇਸ਼ਨ ਲਈ ਵੱਧ ਤੋਂ ਵੱਧ 1200 ਵੋਟਰ ਦੀ ਹੱਦ ਨਿਰਧਾਰਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿਚ ਸਥਾਪਤ ਕੀਤੇ ਗਏ 1192 ਪੋਲਿੰਗ ਸਟੇਸ਼ਨਾ ਬਾਰੇ ਦੱਸਿਆ ਗਿਆ।ਉਨ੍ਹਾਂ ਕਿਹਾ ਕਿ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ। ਦੋਹਰੀ ਵੋਟਰ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਦੰਡ ਯੋਗ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।ਉਨ੍ਹਾਂ ਕਿਹਾ ਕਿ ਇਸ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕੰਮ 24.07.2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਜੇਕਰ ਇਸ ਸਬੰਧੀ ਕਿਸੇ ਰਾਜਸੀ ਪਾਰਟੀ ਦੇ ਸੁਝਾਅ ਹਨ ਤਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿਖੇ ਦਿੱਤੇ ਜਾ ਸਕਦੇ ਹਨ।ਜੇਕਰ ਕੋਈ ਵੋਟਰ ਐੱਸ.ਆਈ.ਆਰ. ਹੇਠ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਹੋਵੇਗੀ। ਦਾਅਵੇ ਅਤੇ ਇਤਰਾਜ਼ 31 ਜੁਲਾਈ 2026 ਤੋਂ ਮਿਤੀ 30 ਅਗਸਤ 2026 ਤਕ ਲਏ ਜਾਣਗੇ, ਜਿੰਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕਰਦੇ ਹੋਏ 01 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ Punjab ‘ਚ ਭਿਆਨਕ ਹਾਦਸਾ; ਕਾਰ ਸਵਾਰ ਚਾਰ ਨੌਜਵਾਨਾਂ ਦੀ ਹੋਈ ਦਰਦਨਾਕ ਮੌ/ਤ
ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਵੋਟਰ ਸੂਚੀਆਂ ਦੇ ਸਪੈਸ਼ਲ ਇੰਨਟੈਨਸਿਵ ਰਿਵੀਜ਼ਨ ਵਿੱਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ ਅਤੇ ਉਨ੍ਹਾਂ ਵੱਲੋਂ ਹਰੇਕ ਪੋਲਿੰਗ ਬੂਥ ਲਈ ਬੀ.ਐਲ.ਏ. ਨਿਯੁਕਤ ਕੀਤੇ ਜਾਣ। ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਐਸ.ਆਈ.ਆਰ ਸਬੰਧੀ ਜਾਰੀ ਸ਼ਡਿਊਲ ਦੀ ਕਾਪੀ ਦਸਤੀ ਦਿੱਤੀ ਗਈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੀ.ਐਲ.ਏ. 1 ਅਤੇ ਬੀ.ਐਲ.ਏ. 2 ਨਿਯੁਕਤ ਕਰਨ ਲਈ ਕਿਹਾ ਗਿਆ ਤਾਂ ਜੋ ਐਸ.ਆਈ.ਆਰ. ਦਾ ਕੰਮ ਪਾਰਦਰਸ਼ੀ ਅਤੇ ਸਹੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਪਾਰਟੀਆਂ ਵੱਲ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਵੱਲੋਂ ਵੱਲ ਬੀ.ਐਲ.ਏਜ਼ ਦੀ ਤਾਇਨਾਤੀ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਹਰਜਿੰਦਰ ਕੌਰ ਚੋਣ ਤਹਿਸੀਲਦਾਰ, ਆਮ ਆਦਮੀ ਪਾਰਟੀ ਤੋਂ ਸ਼੍ਰੀ ਬਲਜੀਤ ਸਿੰਘ ਬੱਲੀ, ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਸੁਰਿੰਦਰ ਕੁਮਾਰ ਅਤੇ ਡਾ. ਜੋਗਿੰਦਰ ਸਿੰਘ, ਸੀ ਪੀ ਆਈ (ਐੱਮ) ਤੋਂ ਸ਼੍ਰੀ ਬਨਵਾਰੀ ਲਾਲ, ਕਾਂਗਰਸ ਤੋਂ ਵਕੀਲ ਸ਼੍ਰੀ ਰਾਜਨ ਗਰਗ, ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਰਾਜਵਿੰਦਰ ਸਿੰਘ, ਜਨਰਲ ਸਮਾਜ ਪਾਰਟੀ ਤੋਂ ਸ਼੍ਰੀ ਜਗਜੀਵਨ ਸ਼ਰਮਾ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





