Wednesday, May 20, 2026
spot_img
spot_img
spot_img

Kurali News : ਦਾਦਾ ਦਾਦੀ ਸਾਹਮਣੇ ਬਦਮਾਸ਼ ਘਰ ਅੱਗੋਂ ਚੁੱਕ ਲੈ ਗਏ 3 ਸਾਲਾ ਬੱਚਾ, ਵੀਡੀਓ ਵਾਇਰਲ

Date:

spot_img

Kurali News : ਕੁਰਾਲੀ ਨੇੜਲੇ ਪਿੰਡ ਸਿੰਘਪੁਰ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦਿਨ ਦਿਹਾੜੇ 4 ਸਾਲ ਦੀ ਇਕ ਮਾਸੂਮ ਬੱਚੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ, 7 ਤੋਂ 8 ਨੌਜਵਾਨ ਅਚਾਨਕ ਘਰ ਦੇ ਬਾਹਰ ਪਹੁੰਚੇ ਅਤੇ ਬੱਚੀ ਨੂੰ ਜਬਰਦਸਤੀ ਆਪਣੇ ਨਾਲ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਇੱਕ Honda City ਕਾਰ ਅਤੇ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋਏ। ਇਹ ਪੂਰੀ ਵਾਰਦਾਤ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ 👉  ਕੇਦਾਰਨਾਥ ਧਾਮ ‘ਚ ਲੈਂਡਸਾਲਈਡ ਨਾਲ ਬਣੇ ਐਮਰਜੈਂਸੀ ਹਾਲਾਤ

ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਲੋਕ ਬੱਚੀ ਨੂੰ ਖਿੱਚ ਕੇ ਗੱਡੀ ਵਿੱਚ ਬਿਠਾਉਂਦੇ ਹਨ ਅਤੇ ਫਿਰ ਤੇਜ਼ੀ ਨਾਲ ਉਥੋਂ ਨਿਕਲ ਜਾਂਦੇ ਹਨ। ਜਦੋਂ ਇਲਾਕੇ ਦੇ ਲੋਕਾਂ ਅਤੇ ਗੁਆਂਢੀਆਂ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਨ੍ਹਾਂ ਨਾਲ ਵੀ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਬੱਚੀ ਦੇ ਪਿਤਾ ਰਵਿੰਦਰ ਸਿੰਘ, ਜੋ ਕਿ ਪੇਸ਼ੇ ਤੋਂ ਇੱਕ ਅਧਿਆਪਕ ਹਨ, ਨੇ ਦੱਸਿਆ ਕਿ ਉਹਨਾਂ ਨੂੰ ਦੁਪਹਿਰ ਸਮੇਂ ਘਰ ਤੋਂ ਫੋਨ ਆਇਆ ਕਿ ਕੁਝ ਲੋਕ ਉਹਨਾਂ ਦੀ ਧੀ ਨੂੰ ਜਬਰਦਸਤੀ ਚੁੱਕ ਕੇ ਲੈ ਗਏ ਹਨ। ਇਸ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ 👉 Manpreet Ayali resigns; ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਰਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਹਨਾਂ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਹੈ ਅਤੇ ਬੱਚੀ ਦੀ ਕਸਟਡੀ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ CCTV ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਬੱਚੀ ਨੂੰ ਸੁਰੱਖਿਅਤ ਲੱਭਣ ਲਈ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News : ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਹੋਏ ਸ਼ਾਮਿਲ

Chandigarh News : ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ...

ਕੇਦਾਰਨਾਥ ਧਾਮ ‘ਚ ਲੈਂਡਸਾਲਈਡ ਨਾਲ ਬਣੇ ਐਮਰਜੈਂਸੀ ਹਾਲਾਤ

National News : ਕੇਦਾਰਨਾਥ ਧਾਮ ਯਾਤਰਾ ਦੌਰਾਨ ਹਜ਼ਾਰਾਂ ਸ਼ਰਧਾਲੂ...

Punjab News : ਹੀਟਵੇਵ ਨਾਲ ਪੰਜਾਬ ਬੇਹਾਲ, ਚੰਡੀਗੜ੍ਹ ‘ਚ ਰੈੱਡ ਅਲਰਟ ਜਾਰੀ

  Punjab News : ਪੰਜਾਬ ਅਤੇ ਚੰਡੀਗੜ੍ਹ ਇਸ ਵੇਲੇ ਭਿਆਨਕ...