Wednesday, May 20, 2026
spot_img
spot_img
spot_img

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

Date:

spot_img

👉 ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨੀਟ ਪ੍ਰੀਖਿਆ ਦੇਣ ਵਾਲੇ ਬੱਚਿਆਂ ਲਈ ਮੁਫ਼ਤ ਬੱਸ ਸੇਵਾ ਉਪਲਬਧ ਕਰਵਾਉਣ ਦਾ ਦਿੱਤਾ ਸੀ ਭਰੋਸਾ

👉 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ- ਭਗਵੰਤ ਸਿੰਘ ਮਾਨ

👉 ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ- ਭਗਵੰਤ ਸਿੰਘ ਮਾਨ

Punjab News : ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।

ਇਹ ਵੀ ਪੜ੍ਹੋ 👉 ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ ‘ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

👉ਜਨ ਭਾਗੀਦਾਰੀ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਗਿੱਲ ਕਲਾਂ ਵਿੱਚ...