Thursday, May 21, 2026
spot_img
spot_img
spot_img

Mohinder Bhagat ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

Date:

spot_img

👉ਜ਼ਮੀਨੀ ਪੱਧਰ ’ਤੇ ਜਾ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
👉ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਵਚਨਬੱਧ
Chandigarh News:ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

ਇਹ ਵੀ ਪੜ੍ਹੋ  ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਲੋੜੀਂਦਾ ਹੈ।ਇਸ ਮੌਕੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ  20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਯੋਜਨਾਵਾਂ ਰਾਹੀਂ ਕੋਲਡ ਸਟੋਰੇਜ, ਗੋਦਾਮ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਨਿੱਜੀ ਤੌਰ ’ਤੇ ਰਾਬਤਾ ਕਾਇਮ ਕਰਨ ਅਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Punjab ਤੇ Haryana Highcourt ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

ਪੰਜਾਬ ’ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab News : ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ...

“बरसात से पहले सड़कें चकाचक होनी चाहिए, काम को लेकर बहाने नहीं चलेंगे” :रणबीर गंगवा

👉लोक निर्माण विभाग की समीक्षा बैठक में मंत्री ने...