spot_img
spot_img

ਪੰਜਾਬ ’ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Date:

spot_img

Punjab News : ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ, ਜਿਸ ਨਾਲ ਆਮ ਲੋਕਾਂ ਨੇ ਵੀ ਸੁੱਕ ਦਾ ਸਾਹ ਲਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਕਰਮਚਾਰੀ ਯੂਨੀਅਨ ਦੇ ਵਫ਼ਦ ਵਿਚਕਾਰ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਰਮਚਾਰੀਆਂ ਦੀਆਂ ਕਈ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ।

ਇਹ ਵੀ ਪੜ੍ਹੋ 👉 ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਵਿੱਤ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਕਰਮਚਾਰੀ ਯੂਨੀਅਨ ਦੇ ਕਰੀਬ 35 ਆਗੂ ਸ਼ਾਮਲ ਹੋਏ ਸਨ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ Harjot Singh Bains ਵੀ ਮੌਜੂਦ ਰਹੇ। ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਮਸਲਿਆਂ ਦੇ ਹੱਲ ਲਈ ਖ਼ਾਸ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਕਮੇਟੀ ਜਲਦ ਆਪਣੀ ਰਿਪੋਰਟ ਦੇਵੇਗੀ ਤਾਂ ਜੋ ਕਰਮਚਾਰੀਆਂ ਦੀਆਂ ਬਾਕੀ ਮੰਗਾਂ ਦਾ ਪੱਕਾ ਹੱਲ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ 👉Punjab News : ਦੁੱਧ ਸੈਂਪਲਿੰਗ ਮੁਹਿੰਮ ; ਪੰਜਾਬ ‘ਚ ਦੋ ਦਿਨਾਂ ਵਿਚ 211 ਸੈਂਪਲ ਲਏ, 68 ਹੋਏ ਫੇਲ

ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਕਰਮਚਾਰੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਹੜਤਾਲ ਖ਼ਤਮ ਹੋਣ ਨਾਲ ਹੁਣ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਪ੍ਰਬੰਧ ਮੁੜ ਪਟੜੀ ’ਤੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਮੀਟਿੰਗ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਬਣੇ ਟਕਰਾਅ ਨੂੰ ਘਟਾਉਣ ਵੱਲ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...