Friday, May 22, 2026
spot_img
spot_img
spot_img

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

Date:

spot_img

👉*ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

👉*ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

👉*ਬਦਲਿਆ ਹੋਇਆ ਸਮਾਂ ਬਿਜਲੀ ਬਚਾਉਣ ਵਿੱਚ ਵੀ ਮਦਦ ਕਰੇਗਾ, ਪੀ.ਐਸ.ਪੀ.ਸੀ.ਐਲ. ਦਾ ਪੀਕ ਲੋਡ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Chandigarh News: ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, “ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।”

ਇਹ ਵੀ ਪੜ੍ਹੋ 👉Bathinda Police ਵੱਲੋਂ ਭੁੱਚੋ ਮੰਡੀ ‘ਚ ਸਾਬਕਾ ਪ੍ਰਧਾਨ ਦੇ ਪੁੱਤਰ ‘ਤੇ ਹੋਏ ਹਮਲੇ ‘ਚ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ, “ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।” ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ, “ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ 👉Bathinda MC Elections; BJP ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਕੀਤਾ ਸੰਕਲਪ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ‘ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।” ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸਹੂਲਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

हरियाणा ईवी और ऑटोमोबाइल विनिर्माण का बनेगा वैश्विक हब: मुख्यमंत्री श्री नायब सिंह सैनी

👉नई दिल्ली स्थित हरियाणा भवन में उद्योग प्रतिनिधियों और...