spot_img
spot_img

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ 33 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

Date:

spot_img

Moga News:ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 33 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮੁਹਿੰਮ ਤਹਿਤ ਇਸ ਅਰਸੇ ਦੋਰਾਨ 04 CASO ਅਪ੍ਰੇਸ਼ਨ ਕੀਤੇ ਤੇ “ਡਰੱਗ ਹਾਟ ਸਪਾਟ” ਏਰੀਆ ਦੀ ਸਰਚ ਦੋਰਾਨ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 09 ਦੋਸ਼ੀਆਂ ਨੂੰ ਕਾਬੂ ਕਰਕੇ ਅਤੇ 100 ਗ੍ਰਾਮ ਹੈਰੋਇਨ, 97 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆ ਹਨ।ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਦੇ ਹੋਏ 05 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋਂ 60 ਲੀਟਰ ਠੇਕਾ ਸਰਾਬ, 220.50 ਲੀਟਰ ਨਜਾਇਜ ਸਰਾਬ ਅਤੇ 270 ਲੀਟਰ ਲਾਹਣ ਬਰਾਮਦ ਕਰਵਾਈ।ਨਸ਼ਿਆ ਖਿਲਾਫ ਚੱਲ ਰਹੀ ਮਹਿੰਮ ਤਹਿਤ 02 ਨਸ਼ਾ ਤਸਕਰਾਂ ਦੀ ਅ/ਧ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਨਸ਼ਿਆ ਦੇ ਵਪਾਰ ਤੋਂ ਬਣਾਈ ਗਈ ਕ੍ਰੀਬ 5,46,47,500 ਰੁਪੈ ਦੀ ਜਾਇਦਾਦ ਅਟੈਚ ਕਰਵਾਈ ਗਈ ।

ਇਹ ਵੀ ਪੜ੍ਹੋ  ਕਲਯੁਗੀ ਮਾਂ ਨੇ ਆਪਣੀ ਇਕਲੌਤੀ ਮਾਸੂਮ ਬੱਚੀ ਦਾ ਕੀਤਾ ਕ/ਤ/ਲ; ਪੁਲਿਸ ਨੇ ਕੀਤਾ ਗ੍ਰਿਫਤਾਰ

ਸਰਤਾਜ ਸਿੰਘ ਚਾਹਲ , ਸੀਨੀਅਰ ਕਪਤਾਨ ਪੁਲਿਸ ਮੋਗਾ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ ਮਿਤੀ 16.05.2026 ਤੋਂ 22.05.2026 ਤੱਕ ਕੁੱਲ 28 ਮੁਕੱਦਮੇ ਦਰਜ ਕਰਕੇ 40 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 375 ਗ੍ਰਾਮ ਹੈਰੋਇਨ, 301 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫੀਮ ਬਰਾਮਦ ਕਰਵਾਈ। ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ 05 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋਂ 60 ਲੀਟਰ ਠੇਕਾ ਸਰਾਬ, 220.50 ਲੀਟਰ ਨਜਾਇਜ ਸਰਾਬ ਅਤੇ 270 ਲੀਟਰ ਲਾਹਣ ਬਰਾਮਦ ਕੀਤੀ। ਇਸ ਅਰਸੇ ਦੋਰਾਨ 03 ਪੀ.ਓ ਗ੍ਰਿਫਤਾਰ ਕੀਤੇ। ਇਸ ਤੋਂ ਇਲਾਵਾ ਚੋਰੀਆਂ ਕਰਨ ਵਾਲੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 02 ਮੋਬਾਇਲ ਫੋਨ ਬਰਾਮਦ ਕਰਵਾਏ ਗਏ।ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।

ਇਹ ਵੀ ਪੜ੍ਹੋ  ਮੁੜ ਮਹਿੰਗਾਈ ਦੀ ਪਈ ਮਾਰ; 9 ਦਿਨਾਂ ‘ਚ ਤੀਜ਼ੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੋਰਾਨ ਵੱਖ ਵੱਖ ਗਜਟਿਡ ਅਫਸਰ/ਮੁੱਖ ਅਫਸਰਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ 87 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...