spot_img
spot_img
spot_img

Bathinda MC Election : ਚੋਣ ਪ੍ਰਚਾਰ ਦੇ ਆਖਰੀ ਦਿਨ ਝਾੜੂ ਦੇ ਰੰਗ ਵਿੱਚ ਰੰਗਿਆ ਬਠਿੰਡਾ

Date:

spot_img

👉ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਸਾਰੇ 50 ਵਾਰਡਾਂ ਵਿੱਚ ਦਿਖਾਈ ਤਾਕਤ, ਰੈਲੀਆਂ ਵਿੱਚ ਉਮੜਿਆ ਜਨ ਸੈਲਾਬ
👉”ਨਾਲ ਚੱਲੇ ਹਰ ਇੱਕ ਕਦਮ ਦਾ ਚੁਕਾਵਾਂਗੇ ਮੁੱਲ”: ਪਦਮਜੀਤ ਸਿੰਘ ਮਹਿਤਾ
👉ਵਿਰੋਧੀਆਂ ਨੂੰ ਵਿਖਾਈ ਦੇ ਰਹੀ ਹਾਰ, ਇਸ ਲਈ ਕਰ ਰਹੇ ਹਨ ਗੁਮਰਾਹਕੁਨ ਪ੍ਰਚਾਰ: ਮਹਿਤਾ
Bathinda News: ਨਗਰ ਨਿਗਮ ਚੋਣ ਪ੍ਰਚਾਰ ਦੇ ਆਖਰੀ ਦਿਨ ਐਂਤਵਾਰ ਨੂੰ ਸਾਰਾ ਬਠਿੰਡਾ ਆਮ ਆਦਮੀ ਪਾਰਟੀ ਦੇ ਚੋਣ ਚਿੰਨ੍ਹ, ਝਾੜੂ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸ਼ਹਿਰ ਭਰ ਵਿੱਚ ਕੀਤੀਆਂ ਗਈਆਂ ਵਿਸ਼ਾਲ ਰੈਲੀਆਂ ਵਿੱਚ ਉਮੜੇ ਜਨ ਸੈਲਾਬ ਨੇ ਮਾਹੌਲ ਨੂੰ ਹੋਰ ਗਰਮਾ ਦਿੱਤਾ।ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਸਾਰੇ 50 ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਆਮ ਆਦਮੀ ਪਾਰਟੀ ਬਠਿੰਡਾ ਨਗਰ ਨਿਗਮ ਵਿੱਚ 46 ਤੋਂ ਵੱਧ ਸੀਟਾਂ ਜਿੱਤ ਕੇ ਆਪਣਾ ਹਾਊਸ ਬਣਾਉਣ ਦਾ ਰਹੀ ਹੈ। ਇਸ ਦੌਰਾਨ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਚੇਅਰਮੈਨ ਸ੍ਰੀ ਨੀਲ ਗਰਗ, ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਰਾਜਨ ਅਮਰਦੀਪ ਸਿੰਘ, ਸ੍ਰੀ ਰਾਕੇਸ਼ ਪੁਰੀ, ਸ੍ਰੀ ਬਲਜੀਤ ਸਿੰਘ ਬੱਲੀ ਤੇ ਪਾਰਟੀ ਦੇ ਹੋਰ ਅਹੁਦੇਦਾਰ ਮੌਜੂਦ ਸਨ।ਰੈਲੀਆਂ ਦੌਰਾਨ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਜਿਵੇਂ ਹੀ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਖ-ਵੱਖ ਰੈਲੀ ਸਥਾਨਾਂ ‘ਤੇ ਪਹੁੰਚੇ, ਸਮਰਥਕਾਂ ਨੇ ਪਾਰਟੀ ਦੇ ਝੰਡੇ ਲਹਿਰਾ ਕੇ ਅਤੇ “ਐਮਐਲਏ ਪਦਮਜੀਤ ਸਿੰਘ ਮਹਿਤਾ ਜ਼ਿੰਦਾਬਾਦ,” “ਆਮ ਆਦਮੀ ਪਾਰਟੀ ਜ਼ਿੰਦਾਬਾਦ,” “ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜ਼ਿੰਦਾਬਾਦ,” ਅਤੇ “ਅਮਰਜੀਤ ਸਿੰਘ ਮਹਿਤਾ ਜ਼ਿੰਦਾਬਾਦ” ਦੇ ਗੂੰਜਦੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਜਨਤਕ ਸਮਰਥਨ ਦੇ ਸ਼ੋਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬਠਿੰਡਾ ਦੇ ਲੋਕ ਇਸ ਵਾਰ ਵਿਕਾਸ ਅਤੇ ਵਿਸ਼ਵਾਸ ਲਈ ਵੋਟ ਪਾ ਰਹੇ ਹਨ।

ਇਹ ਵੀ ਪੜ੍ਹੋ  Chandigarh News: ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਉਨ੍ਹਾਂ ਆਪਣੇ ਸਮਰਥਕਾਂ, ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਬਠਿੰਡਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਚੋਣ ਮੁਹਿੰਮ ਦੌਰਾਨ ਉਨ੍ਹਾਂ ਨਾਲ ਚੁੱਕੇ ਗਏ ਹਰ ਕਦਮ ਦਾ ਮੁੱਲ ਮੋੜਿਆ ਜਾਵੇਗਾ।”ਉਨ੍ਹਾਂ ਕਿਹਾ ਕਿ 29 ਮਈ ਤੋਂ ਬਾਅਦ ਉਹ ਹਰ ਵਰਕਰ ਅਤੇ ਸਮਰਥਕ ਨਾਲ ਚੱਟਾਨ ਵਾਂਗ ਖੜ੍ਹੇ ਰਹਿਣਗੇ। ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਸਕੀਮਾਂ ਰਾਹੀਂ ਪੰਜਾਬ ਨੂੰ “ਰੰਗਲਾ ਪੰਜਾਬ” ਵਿੱਚ ਬਦਲਣ ਵਿੱਚ ਇਤਿਹਾਸਕ ਤਰੱਕੀ ਕੀਤੀ ਹੈ। ਬਠਿੰਡਾ ਨਗਰ ਨਿਗਮ ਨੇ ਵੀ ਉਨ੍ਹਾਂ ਦੀ ਅਗਵਾਈ ਹੇਠ ਪਿਛਲੇ ਇੱਕ ਸਾਲ ਵਿੱਚ ਬੇਮਿਸਾਲ ਵਿਕਾਸ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਨਗਰ ਨਿਗਮ ਦਾ ਬਜਟ ਸਿਰਫ਼ 40 ਕਰੋੜ ਰੁਪਏ ਸੀ, ਉੱਥੇ ਹੀ ਉਨ੍ਹਾਂ ਦੀ ਅਗਵਾਈ ਹੇਠ 5 ਫਰਵਰੀ, 2025 ਤੋਂ ਹੁਣ ਤੱਕ ਬਠਿੰਡਾ ਵਿੱਚ 250 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜੋ ਆਪਣੇ ਆਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਜਨਤਾ ਤੋਂ ਮਿਲਿਆ ਪਿਆਰ, ਸਤਿਕਾਰ ਅਤੇ ਵਿਸ਼ਵਾਸ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੋਵੇਗੀ।ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋ ਰਹੀਆਂ ਹਨ, ਪਰ ਪੂਰੇ ਸੂਬੇ ਦੀਆਂ ਨਜ਼ਰਾਂ ਬਠਿੰਡਾ ‘ਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ, ਬਠਿੰਡਾ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਵਿਰੋਧੀ ਦਲਾਂ ਵਿੱਚ ਘਬਰਾਹਟ ਮਹਿਸੂਸ ਹੋਣ ਲੱਗੀ ਹੈ ਅਤੇ ਹੁਣ ਵੱਡੇ ਵੱਡੇ ਆਗੂ ਸ਼ਹਿਰ ਵਿੱਚ ਆ ਕੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਚੋਣਾਂ ਵਿੱਚ ਧਾਂਦਲੀ ਅਤੇ ਅਣਉਚਿਤ ਚਾਲਾਂ ਬਾਰੇ ਗੱਲਾਂ ਕੀਤੀਆਂ ਜਾ ਰਹੀਆਂ, ਪਰ ਸੱਚਾਈ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਵਿਕਾਸ ਰਾਹੀਂ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਜਿੱਤਿਆ ਹੈ। ਉਨ੍ਹਾਂ ਕਿਹਾ, “ਵਿਕਾਸ ਰਾਹੀਂ ਲੋਕਾਂ ਦੇ ਦਿਲ ਜਿੱਤੇ ਜਾਂਦੇ ਹਨ ਅਤੇ ਅੱਜ ਪਦਮਜੀਤ ਸਿੰਘ ਮਹਿਤਾ ਬਠਿੰਡਾ ਦੇ ਲੋਕਾਂ ਦੇ ਦਿਲਾਂ ਵਿੱਚ ਘਰ ਬਣਾ ਚੁੱਕੇ ਹਨ, ਜਿਨ੍ਹਾਂ ਨੂੰ ਹੁਣ ਕੋਈ ਵੀ ਨਹੀਂ ਕੱਢ ਸਕਦਾ।”

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮੌਜੂਦਾ ਲਹਿਰ ਸਿਰਫ਼ ਇੱਕ ਰਾਜਨੀਤਿਕ ਲਹਿਰ ਨਹੀਂ ਹੈ, ਸਗੋਂ ਵਿਕਾਸ ਅਤੇ ਵਿਸ਼ਵਾਸ ਦੀ ਲਹਿਰ ਹੈ। ਉਨ੍ਹਾਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਹੋਣ ਤੋਂ ਬਚਣ ਅਤੇ 26 ਮਈ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਭਾਰੀ ਜਿੱਤ ਨੂੰ ਯਕੀਨੀ ਬਣਾਉਂਦਿਆਂ ਨਗਰ ਨਿਗਮ ਵਿੱਚ ਆਪ ਦਾ ਹਾਊਸ ਬਣਾਉਣ, ਤਾਂ ਜੋ ਵਿਕਾਸ ਦੀ ਇਹ ਗਤੀ ਜਾਰੀ ਰਹਿ ਸਕੇ ਅਤੇ ਬਠਿੰਡਾ ਨੂੰ ਇੱਕ ਮਾਡਲ ਆਧੁਨਿਕ ਸ਼ਹਿਰ ਵਿੱਚ ਬਦਲਿਆ ਜਾ ਸਕੇ।ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਵੀ ਵੱਡੀਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਕਾਰਜਕਾਲ ਦੇ ਸਿਰਫ਼ ਇੱਕ ਸਾਲ ਵਿੱਚ ਬਠਿੰਡਾ ਦੇ ਵਿਕਾਸ ਦੀ ਇੱਕ ਨਵੀਂ ਤਸਵੀਰ ਪੇਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਤਾਦਾਦ ਵਿੱਚ ਉਮੜੀ ਭੀੜ ਇਹ ਸਾਬਤ ਕਰਦੀ ਹੈ ਕਿ ਬਠਿੰਡਾ ਦੇ ਲੋਕ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਨਗਰ ਨਿਗਮ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਪੂਰਾ ਵਿਸ਼ਵਾਸ ਜਤਾ ਰਹੇ ਹਨ।ਸ਼੍ਰੀ ਮਹਿਤਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਆਮ ਆਦਮੀ ਪਾਰਟੀ ਇਸ ਵਾਰ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ ਅਤੇ ਨਗਰ ਨਿਗਮ ਵਿੱਚ ਆਪਣਾ ਮੇਅਰ ਬਣਾਉਣ ਵਿੱਚ ਸਫਲ ਹੋਵੇਗੀ। ਰੈਲੀਆਂ ਵਿੱਚ ਸਾਰੇ 50 ਵਾਰਡਾਂ ਦੇ ਉਮੀਦਵਾਰ ਆਪਣੇ ਸਮਰਥਕਾਂ ਸਮੇਤ ਮੌਜੂਦ ਸਨ, ਜਦੋਂ ਕਿ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਨੇ ਵੀ ਹਿੱਸਾ ਲਿਆ। ਲੋਕਾਂ ਨੇ 26 ਮਈ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੇ ਆਪਣੇ ਇਰਾਦੇ ਦਾ ਖੁੱਲ੍ਹ ਕੇ ਐਲਾਨ ਕਰਦਿਆਂ ਕਿਹਾ ਕਿ 29 ਮਈ ਨੂੰ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

spot_img

Popular

More like this
Related

ਸ਼ੁਕਰਾਨਾ ਸਮਾਗਮ ਵਿੱਚ ਗੁਰਦੁਆਰਾ ਦਾਦੂ ਸਾਹਿਬ ਵਿਖੇ ਉਮੜਿਆ ਸਿੱਖ ਸੰਗਤਾਂ ਦਾ ਜਨ ਸ਼ੈਲਾਬ

👉 ਜਥੇਦਾਰ ਦਾਦੂਵਾਲ ਨੂੰ ਸੰਤ ਸਿਪਾਹੀ ਐਵਾਰਡ ਨਾਲ...

ਸੁਨਾਮ ਪੁਲਿਸ ਅਲਰਟ ਮੋਡ ‘ਚ, ਸ਼ਹਿਰ ਭਰ ‘ਚ ਵਧਾਈ ਗਈ ਗਸ਼ਤ

Punjab News : ਸੁਨਾਮ ਵਿੱਚ ਨਗਰ ਕੌਂਸਲ ਚੋਣਾਂ ਨੂੰ...