ਸੁਖਜਿੰਦਰ ਮਾਨ
ਬਠਿੰਡਾ, 6 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੈਸ਼ਨਲ ਵੋਟਰ ਦਿਵਸ ਸਬੰਧੀ ਹੋਣ ਵਾਲੇ ਸਮਾਗਮ ’ਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਿਰਕਤ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਵੋਟਰ ਦਿਵਸ ਮੌਕੇ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਚੋਣਕਾਰ ਰਜਿਟਸਟਰੇਸ਼ਨ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵੱਲੋਂ 18-19 ਸਾਲ ਦੇ ਨੌਜਵਾਨ ਵੋਟਰਾਂ ਦੀਆਂ ਜ਼ਿਲ੍ਹੇ ਅੰਦਰ ਸਭ ਤੋਂ ਵੱਧ ਵੋਟਾਂ ਬਣਾਈਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਮਲੂਜਾ, ਏਡੀਸੀ ਵਰਿੰਦਰਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਆਰ.ਟੀ.ਏ. ਬਲਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੈਡਮ ਸਰੋਜ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ, ਸੈਕਟਰੀ ਰੈਡ ਕਰਾਸ ਦਰਸ਼ਨ ਲਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
25 ਜਨਵਰੀ ਨੂੰ ਮਨਾਇਆ ਜਾਵੇਗਾ ਨੈਸ਼ਨਲ ਵੋਟਰ ਦਿਵਸ: ਡਿਪਟੀ ਕਮਿਸ਼ਨਰ
11 Views