spot_img
spot_img
spot_img

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਵਲੀ ਫਾਊਂਡੇਸ਼ਨ ਤੇ ਯੂਨੀਫ਼ਾਈ ਹੈਲਥ ਕੇਅਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ

Date:

spot_img

SAS Nagar News:ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਸਰਪ੍ਰਸਤੀ ਹੇਠ ਲਵਲੀ ਫਾਊਂਡੇਸ਼ਨ ਅਤੇ ਯੂਨੀਫ਼ਾਈ ਹੈਲਥ ਕੇਅਰ, ਸੈਕਟਰ-83 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕੰਪਨੀ ਦੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਖੂਨ ਦਾਨ ਕੀਤਾ ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32 ਚੰਡੀਗੜ੍ਹ ਦੀ ਟੀਮ ਵੱਲੋਂ 158 ਯੂਨਿਟ ਖੂਨ ਇਕੱਤਰ ਕੀਤਾ ਗਿਆ।ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਲਵਲੀ ਫਾਊਂਡੇਸ਼ਨ ਵੱਲੋਂ ਸਵਰਗਵਾਸੀ ਸ੍ਰੀਮਤੀ ਲਵਲੀ ਕਪੂਰ ਦੀ ਯਾਦ ਵਿੱਚ ਹਰ ਸਾਲ ਲਗਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਤਿੰਨ ਮਹੀਨੇ ਬਾਅਦ ਖੂਨ ਦਾਨ ਕਰ ਸਕਦਾ ਹੈ ਅਤੇ ਇਸ ਨਾਲ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਂਦੀ, ਸਗੋਂ ਸਿਹਤ ਵਧੀਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ “ਖੂਨ ਦੀ ਦਵਾਈ ਸਿਰਫ ਖੂਨ ਹੀ ਹੈ।” ਇਸ ਲਈ 18 ਤੋਂ 60 ਸਾਲ ਦੀ ਉਮਰ ਦੇ ਹਰ ਤੰਦਰੁਸਤ ਵਿਅਕਤੀ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ, ਕਿਉਂਕਿ ਖੂਨ ਦਾਨ ਮਹਾਂ ਦਾਨ ਹੈ।ਇਸ ਮੌਕੇ ਸ੍ਰੀ ਪੰਕਜ ਸ਼ਰਮਾ ਅਤੇ ਸਚਿਨ ਸ਼ਰਮਾ ਸਮੇਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਰਮਚਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

Chandigarh News : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881...

ਸ਼ੁਕਰਾਨਾ ਸਮਾਗਮ ਵਿੱਚ ਗੁਰਦੁਆਰਾ ਦਾਦੂ ਸਾਹਿਬ ਵਿਖੇ ਉਮੜਿਆ ਸਿੱਖ ਸੰਗਤਾਂ ਦਾ ਜਨ ਸ਼ੈਲਾਬ

👉 ਜਥੇਦਾਰ ਦਾਦੂਵਾਲ ਨੂੰ ਸੰਤ ਸਿਪਾਹੀ ਐਵਾਰਡ ਨਾਲ...

ਸੁਨਾਮ ਪੁਲਿਸ ਅਲਰਟ ਮੋਡ ‘ਚ, ਸ਼ਹਿਰ ਭਰ ‘ਚ ਵਧਾਈ ਗਈ ਗਸ਼ਤ

Punjab News : ਸੁਨਾਮ ਵਿੱਚ ਨਗਰ ਕੌਂਸਲ ਚੋਣਾਂ ਨੂੰ...