Punjab News : ਸੁਨਾਮ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਨਜ਼ਰ ਆ ਰਿਹਾ ਹੈ। ਐਸ.ਪੀ. ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਸੁਨਾਮ ਪੁਲਿਸ ਵੱਲੋਂ ਸ਼ਹਿਰ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਸਥਾਨਕ ਆਈ.ਟੀ.ਆਈ ਚੌਂਕ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਇਲਾਕਿਆਂ ਵਿਚੋਂ ਲੰਘਦਾ ਹੋਇਆ ਮਾਤਾ ਮੋਦੀ ਚੌਂਕ ਵਿਖੇ ਸਮਾਪਤ ਹੋਇਆ। ਫਲੈਗ ਮਾਰਚ ਦਾ ਮੁੱਖ ਮਕਸਦ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਐਸ.ਪੀ. ਰਾਜੇਸ਼ ਛਿੱਬਰ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸ਼ਹਿਰ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਇਸਦੇ ਨਾਲ ਹੀ ਵੱਖ-ਵੱਖ ਮੁਹੱਲਿਆਂ ਵਿੱਚ ਪਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹਰ ਗਤੀਵਿਧੀ ‘ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ।
ਇਹ ਵੀ ਪੜ੍ਹੋ 👉Ex Mayor Mehta ਦੀਆਂ ਨੁੱਕੜ ਮੀਟਿੰਗਾਂ ਦੇ ਮੁਕਾਬਲੇ ਕੇਂਦਰੀ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਦੀਆਂ ਚੋਣ ਰੈਲੀਆਂ ਰਹੀਆਂ ਫਿੱਕੀਆਂ!
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨਾਂ ਵਜ੍ਹਾ ਸ਼ਹਿਰ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੋਵੇਗੀ। ਪੁਲਿਸ ਵੱਲੋਂ ਹਰ ਆਉਣ-ਜਾਣ ਵਾਲੇ ਉੱਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਹੋਵੇ। ਐਸ.ਪੀ. ਛਿੱਬਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਭਾਗ ਲੈਣ। ਇਸ ਮੌਕੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





