spot_img
spot_img
spot_img

RO Notice to Raja Warring: ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

Date:

spot_img

RO Notice to Raja Warring: ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵੱਧਦੀ ਨਜ਼ਰ ਆ ਰਹੀ ਹੈ। ਦਰਅਸਲ ਗਿੱਦੜਬਾਹਾ ਨਗਰ ਕੌਂਸਲ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪ੍ਰਸ਼ਾਸਨ ਅਨੁਸਾਰ ਦਫ਼ਤਰ ਨੂੰ ਇੱਕ ਵੀਡੀਓ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਰਾਜਾ ਵੜਿੰਗ ਗਿੱਦੜਬਾਹਾ ਦੇ ਵਾਰਡ ਨੰਬਰ 16 ਅਤੇ 17 ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਕਰਦੇ ਨਜ਼ਰ ਆ ਰਹੇ ਹਨ। ਦੋਸ਼ ਹੈ ਕਿ ਇਹ ਪ੍ਰਚਾਰ ਨਿਰਧਾਰਤ ਸਮੇਂ ਤੋਂ ਬਾਅਦ ਕੀਤਾ ਗਿਆ। ਨੋਟਿਸ ਵਿੱਚ ਉਨ੍ਹਾਂ ਨੂੰ ਸੋਮਵਾਰ ਸਵੇਰੇ 9 ਵਜੇ ਤੱਕ ਆਪਣਾ ਲਿਖਤੀ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਸਮੇਂ ਸਿਰ ਜਵਾਬ ਨਾ ਦਿੱਤਾ ਗਿਆ ਤਾਂ ਮਾਮਲਾ ਅਗਲੀ ਕਾਰਵਾਈ ਲਈ ਰਾਜ ਚੋਣ ਕਮਿਸ਼ਨ ਕੋਲ ਭੇਜਿਆ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related