Bathinda MC Elections: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮੱਤਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਇਕ ਵੋਟ ਦੀ ਆਪਣੀ ਮਹੱਤਤਾ ਹੁੰਦੀ ਹੈ ਅਤੇ ਮਜ਼ਬੂਤ ਲੋਕਤੰਤਰ ਲਈ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ 👉Fire on Kapil Sharma House: ਅੰਮ੍ਰਿਤਸਰ ‘ਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ
ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸੁਵਿਧਾਵਾਂ ਨਾਲ ਸਿੱਧੇ ਤੌਰ ‘ਤੇ ਜੁੜੀਆਂ ਹੋਈਆਂ ਹਨ, ਇਸ ਲਈ ਲੋਕ ਕਿਸੇ ਵੀ ਲਾਲਚ ਜਾਂ ਦਬਾਅ ਤੋਂ ਬਿਨਾਂ ਵੋਟ ਪਾਉਣ। ਉਨ੍ਹਾਂ ਖਾਸ ਤੌਰ ‘ਤੇ ਨੌਜਵਾਨਾਂ, ਮਹਿਲਾਵਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੀ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਹਰ ਵੋਟਰ ਦੀ ਭਾਗੀਦਾਰੀ ਜ਼ਰੂਰੀ ਹੈ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਅਤੇ ਆਮ ਜਨਤਾ ਨੂੰ 26 ਮਈ ਨੂੰ ਸਵੇਰੇ ਹੀ ਆਪਣੇ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਮੱਤਦਾਨ ਕਰਨ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





