spot_img
spot_img
spot_img

Bathinda MC Elections: ਜ਼ਿਲ੍ਹਾ ਚੋਣ ਅਫ਼ਸਰ ਤੇ ਐੱਸ ਐੱਸ ਪੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

Date:

spot_img

387 ਪੋਲਿੰਗ ਪਾਰਟੀਆਂ ਰਵਾਨਾ , 1600 ਪੁਲਿਸ ਕਰਮੀ, 1930 ਚੋਣ ਅਮਲਾ ਕਰਵਾਏਗਾ ਚੋਣਾਂ

Bathinda MC Elections: ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ 2026 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਅੱਜ ਜ਼ਿਲ੍ਹਾ ਬਠਿੰਡਾ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਰਕਾਰੀ ਦਸਮੇਸ਼ ਸਕੂਲ, ਤਲਵੰਡੀ ਸਾਬੋ ਦਾ ਦੌਰਾ ਕੀਤਾ ਜਿੱਥੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ। ਇਸ ਮਗਰੋਂ ਉਨ੍ਹਾਂ ਪੈਸਕੋ ਬਠਿੰਡਾ ਵਿਖੇ ਸਥਿਤ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੇ ਨਿਰੀਖਣ ਤੋਂ ਇਲਾਵਾ ਵੱਖ-ਵੱਖ ਚੋਣ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਨਗਰ ਨਿਗਮ ਬਠਿੰਡਾ, ਨਗਰ ਕੌਂਸਲ ਭੁੱਚੋ ਮੰਡੀ, ਗੋਨਿਆਣਾ, ਰਾਮਾਂ, ਮੌੜ, ਕੋਟਫੱਤਾ ਅਤੇ ਸੰਗਤ ਦੇ ਨਾਲ-ਨਾਲ ਨਗਰ ਪੰਚਾਇਤ ਕੋਟਸ਼ਮੀਰ, ਲਹਿਰਾ ਮੁਹੱਬਤ, ਨਥਾਣਾ, ਭਗਤਾ ਭਾਈਕਾ, ਭਾਈ ਰੂਪਾ, ਕੋਠਾਗੁਰੂ, ਮਲੂਕਾ ਅਤੇ ਮਹਿਰਾਜ ਨਗਰ ਪੰਚਾਇਤਾਂ ਲਈ ਵੋਟਾਂ ਭਲਕੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ।ਉਨ੍ਹਾਂ ਦੱਸਿਆ ਕਿ ਕੁੱਲ 387 ਪੋਲਿੰਗ ਪਾਰਟੀਆਂ ਅੱਜ 387 ਪੋਲਿੰਗ ਬੂਥਾਂ ਲਈ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਵਿੱਚ ਕੁਲ 1930 ਕਰਮਚਾਰੀ ਤੈਨਾਤ ਹਨ।

ਇਹ ਵੀ ਪੜ੍ਹੋ 👉Raja Warring Oil Price Hiked: ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ, ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ

ਉਨ੍ਹਾਂ ਸਮੂਹ ਵੋਟਰਾਂ, ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਇਸ ਪ੍ਰਕਿਰਿਆ ਨੂੰ ਨਿਰਪੱਖ ਤਰੀਕੇ ਅਤੇ ਅਮਨ-ਅਮਾਨ ਨਾਲ ਸਿਰੇ ਚੜ੍ਹਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।ਇਥੇ ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ ਵਿੱਚ 1118 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ, ਜਿਸ ਵਿੱਚੋਂ 82 ਨਾਮਜ਼ਦਗੀਆਂ ਵੱਖ-ਵੱਖ ਕਾਰਨਾਂ ਕਰਕੇ ਰੱਦ ਪਾਈਆਂ ਗਈਆਂ, 227 ਨਾਮਜ਼ਦਗੀ ਪੱਤਰ ਵਾਪਿਸ ਲਏ ਗਏ ਅਤੇ 14 ਉਮੀਦਵਾਰ ਬਿਨਾ ਮੁਕਾਬਲਾ ਜੇਤੂ ਰਹੇ ਅਤੇ ਹੁਣ 210 ਵਾਰਡਾਂ ਲਈ 795 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਢੰਗ ਨਾਲ ਅਤੇ ਅਮਨ ਕਾਨੂੰਨ ਨਾਲ ਨੇਪਰੇ ਚਾੜ੍ਹਨ ਲਈ 1600 ਪੁਲਿਸ ਅਫਸਰਾਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਹਰ ਇਕ ਰਿਟਰਨਿੰਗ ਅਫਸਰ ਨਾਲ ਗਜ਼ਟਿਡ ਪੁਲਿਸ ਅਫਸਰ ਅਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਪੁਲਿਸ ਟੀਮਾਂ 24 ਘੰਟੇ ਵੱਖ-ਵੱਖ ਸਥਾਨਾਂ ਉੱਤੇ ਤਾਇਨਾਤ ਹਨ। ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਨੁਸਾਰ ਸਥਾਪਤ ਕੀਤੇ ਗਏ ਸਟਰਾਂਗ ਰੂਮ ਅਤੇ ਗਿਣਤੀ ਕੇਂਦਰਾਂ ਵਿਖੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

EX Mayor Padamjit Singh Mehta ਭਗਵਾਨ ਸ਼ਿਵ ਅੱਗੇ ਹੋਏ ਨਤਮਸਤਕ, ਸ਼ਹਿਰ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ

👉ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਵਿੱਚ ਕੀਤੀ ਪੂਜਾ, ਲਿਆ ਅਸ਼ੀਰਵਾਦ...

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

👉ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼...

Bathinda News: SSD Girls College Bathinda ਵਿਖੇ ‘ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ’ ਮਨਾਇਆ

Bathinda News: SSD Girls College Bathinda; ਸਥਾਨਕ ਐਸਐਸਡੀ ਗਰਲਜ਼...