spot_img
spot_img
spot_img

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

Date:

spot_img

👉ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਦੀ 100 ਫੀਸਦ ਪ੍ਰਗਤੀ ਅਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਹਦਾਇਤ
Chandigarh News:ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ ‘ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲਾਂਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ।ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਅਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼.)- ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫੀਲਡ ਲਾਮਬੰਦੀ ਅਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ।

ਇਹ ਵੀ ਪੜ੍ਹੋ  CM Health Yojna: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਸ੍ਰੀ ਬਰਾੜ ਨੇ ਕਿਹਾ, “ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲ੍ਹਿਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ। ਹਾਲਾਂਕਿ, ਇਸ ਕਾਰਜ ਵਿੱਚ ਪਿੱਛੇ ਚੱਲ ਰਹੇ ਕੁਝ ਜ਼ਿਲ੍ਹਿਆਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ 100 ਫੀਸਦ ਟੀਚੇ ਦੀ ਪ੍ਰਾਪਤੀ ਲਈ ਆਪਣੇ ਕਾਰਜਾਂ ‘ਚ ਤੇਜ਼ੀ ਲਿਆਉਣ।”ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦਾ 40 ਤੋਂ 70 ਫੀਸਦ ਕੰਮ ਪੂਰਾ ਕਰਨ ਲਈ ਨਿਗਰਾਨੀ ਸਮਾਂ-ਸੀਮਾ 30 ਮਈ, 2026 ਨਿਰਧਾਰਤ ਕੀਤੀ ਗਈ ਹੈ ਅਤੇ 100 ਫੀਸਦ ਕੰਮ ਪੂਰਾ ਹੋਣ ਦੀ ਸਮਾਂ-ਸੀਮਾ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਨਿਰਧਾਰਤ ਕੀਤੀ ਗਈ ਹੈ, ਕਿਉਂਕਿ ਇਹ ਪੜਾਅ 13 ਜੂਨ ਨੂੰ ਖਤਮ ਹੋ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕਿਉਂਜੋ ਪੰਜਾਬ ਵਿੱਚ ਜਨਗਣਨਾ 2027 ਦੇ ਪਹਿਲਾ ਪੜਾਅ ਦੀ ਅਧਿਕਾਰਤ ਮਿਆਦ 15 ਮਈ, 2026 ਤੋਂ 13 ਜੂਨ, 2026 ਤੱਕ ਹੈ, ਇਸ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀ (ਡਿਪਟੀ ਕਮਿਸ਼ਨਰਾਂ ਅਤੇ ਐਮ.ਸੀ. ਕਮਿਸ਼ਨਰਾਂ) ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਊਸਲਿਸਟਿੰਗ ਬਲਾਕ (ਐਚ.ਐਲ.ਬੀ.) ਦੇ ਕੰਮ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣਾ ਸੁਨਿਸ਼ਚਿਤ ਕਰਨ।ਸ੍ਰੀ ਬਰਾੜ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਇਸ ਅਮਲ ਵਿੱਚ ਪੂਰੀ ਸਟੀਕਤਾ ਦੀ ਉਮੀਦ ਕਰਦੀ ਹੈ। ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਟਾ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਹਿਲਾ ਪੜਾਅ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਫ਼ਲਤਾਪੂਰਵਕ ਮੁਕੰਮਲ ਹੋ ਸਕੇ।ਗਰਾਊਂਡ ਸਟਾਫ਼ ਦੀ ਭਲਾਈ ਬਾਰੇ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਢਾਂਚਾਗਤ ਟੀਚੇ ਅਤੇ ਫੀਲਡ ਸੁਰੱਖਿਆ ਨਾਲੋ-ਨਾਲ ਚੱਲਣੇ ਚਾਹੀਦੇ ਹਨ।

ਇਹ ਵੀ ਪੜ੍ਹੋ  ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਊਟਡੋਰ ਫੀਲਡਵਰਕ ਵਿੱਚ ਲੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਤੈਜ਼ਤ ਗਰਮੀ (ਹੀਟਵੇਵ) ਸਬੰਧੀ ਐਡਵਾਈਜ਼ਰੀਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।ਡੇਟਾ ਮਾਪਦੰਡਾਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਨਿਯਮਤ ਅਤੇ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੱਧੇ ਜ਼ਮੀਨੀ ਪੱਧਰ ‘ਤੇ ਫੀਲਡਵਰਕ ਦੀ ਨਿਗਰਾਨੀ ਕੀਤੀ ਜਾ ਸਕੇ।ਉਨ੍ਹਾਂ ਕਿਹਾ, “ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਸਮੁੱਚੀ ਗੁਣਵੱਤਾ ਦੀ ਪੁਸ਼ਟੀ ਕਰਨ ਲਈ ਅਚਨਚੇਤ ਨਿਰੀਖਣ ਬਹੁਤ ਜ਼ਰੂਰੀ ਹਨ। ਸਾਡੀਆਂ ਫੀਲਡ ਟੀਮਾਂ ਚੁਣੌਤੀਪੂਰਨ ਮੌਸਮੀ ਹਾਲਾਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਸਹੀ ਪ੍ਰਸ਼ਾਸਕੀ ਨਿਗਰਾਨੀ ਉਨ੍ਹਾਂ ਦੀ ਸੁਰੱਖਿਆ ਅਤੇ ਜਨਗਣਨਾ ਡੇਟਾ ਦੀ ਭਰੋਸੇਯੋਗਤਾ ਦੋਵਾਂ ਨੂੰ ਯਕੀਨੀ ਬਣਾਏਗੀ।”ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੂਬੇ ਲਈ ਸੁਚਾਰੂ, ਕਾਨੂੰਨੀ ਤੌਰ ‘ਤੇ ਅਨੁਕੂਲ ਅਤੇ ਅਤਿ ਸਟੀਕ ਰਿਹਾਇਸ਼ੀ ਲੇਆਉਟ ਮੈਪਿੰਗ ਪ੍ਰਦਾਨ ਕਰਨ ਲਈ ਜਨਗਣਨਾ ਆਪਰੇਸ਼ਨਜ਼ ਅਥਾਰਟੀਆਂ ਨਾਲ ਪੂਰੇ ਤਰ੍ਹਾਂ ਮਿਲ ਕੇ ਕੰਮ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

👉ਭਾਜਪਾ ਸਰਕਾਰ ਨੇ ਮੱਧ ਵਰਗ ਨੂੰ ਬੇਸਹਾਰਾ ਛੱਡਿਆ, ਦੇਸ਼...

ਅਮਰੀਕਾ ‘ਚ ਭਾਰਤੀ ਨੌਜਵਾਨ ਗ੍ਰਿਫ਼ਤਾਰ, ਹੋਵੇਗਾ ਡਿਪੋਰਟ

America News : ਅਮਰੀਕਾ ਤੋਂ ਇੱਕ ਵੱਡੀ ਅਤੇ ਚਿੰਤਾਜਨਕ...

EX Mayor Padamjit Singh Mehta ਭਗਵਾਨ ਸ਼ਿਵ ਅੱਗੇ ਹੋਏ ਨਤਮਸਤਕ, ਸ਼ਹਿਰ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ

👉ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਵਿੱਚ ਕੀਤੀ ਪੂਜਾ, ਲਿਆ ਅਸ਼ੀਰਵਾਦ...