spot_img
spot_img
spot_img

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

Date:

spot_img

ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ

Chandigarh News: ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ​​ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 2,31,930 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸ਼ਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”

ਇਹ ਵੀ ਪੜ੍ਹੋ 👉Amritsar News: ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ, “ਛੱਤਬੀੜ ਚਿੜੀਆਘਰ ਵਿਖੇ ਸਿਰਫ਼ ਜਨਵਰੀ ਵਿੱਚ ਹੀ 48,719 ਸੈਲਾਨੀ ਆਏ, ਜਦੋਂ ਕਿ ਫਰਵਰੀ ਵਿੱਚ 54216, ਮਾਰਚ ਵਿੱਚ 66377, ਅਪ੍ਰੈਲ ਵਿੱਚ 40168 ਅਤੇ ਮਈ ਵਿੱਚ 22450 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ਵਿੱਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।” ਚਿੜੀਆਘਰ ਵਿਖੇ ਕੀਤੀਆਂ ਗਈਆਂ ਜੰਗਲਾਤ ਤੇ ਜੰਗਲੀ ਜੀਵ ਸੰਭਾਲ-ਕੇਂਦ੍ਰਿਤ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।” ਉਨ੍ਹਾਂ ਅੱਗੇ ਕਿਹਾ, “ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਤ ਕੀਤਾ ਗਿਆ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

👉 ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ Sangrur News:...

Bathinda News: ਬਬਲੀ ਢਿੱਲੋ ਨੇ ਨਿਗਮ ਚੋਣਾਂ ਵਿੱਚ ਡਟਕੇ ਮੁਕਾਬਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਕੀਤਾ ਧੰਨਵਾਦ

👉ਅਕਾਲੀ ਉਮੀਦਵਾਰਾਂ ਨੇ ਮੁਸ਼ਕਿਲ ਹਾਲਾਤਾਂ ਵਿੱਚ ਵੀ ਨਹੀਂ ਛੱਡਿਆ...