spot_img
spot_img
spot_img

Chandigarh News: ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

Date:

spot_img

*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ*

Chandigarh News: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਇਕੱਤਕ ਕੀਤੇ। ਵਿੰਗ ਨੇ ਇਸੇ ਸਮੇਂ ਦੌਰਾਨ 8864 ਨਿਰੀਖਣ ਕੀਤੇ। ਇਸ ਦੇ ਨਾਲ ਹੀ 870 ਚਲਾਨ ਕੀਤੇ ਗਏ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ 👉Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਜ਼ਿਕਰਯੋਗ ਹੈ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਲਕੀਅਤ ਵਾਲੀਆਂ ਮਿਆਰੀ ਲੈਬਾਂ ਹਨ ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚਿਆ ਅਤੇ ਖਰੀਦਿਆ ਗਿਆ ਸਾਮਾਨ ਦਾਅਵੇ ਮੁਤਾਬਕ ਸੁਚੱਜੀ ਮਾਤਰਾ ਅਤੇ ਗੁਣਵੱਤਾ ਅਨੁਸਾਰ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

👉 ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ Sangrur News:...

Bathinda News: ਬਬਲੀ ਢਿੱਲੋ ਨੇ ਨਿਗਮ ਚੋਣਾਂ ਵਿੱਚ ਡਟਕੇ ਮੁਕਾਬਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਕੀਤਾ ਧੰਨਵਾਦ

👉ਅਕਾਲੀ ਉਮੀਦਵਾਰਾਂ ਨੇ ਮੁਸ਼ਕਿਲ ਹਾਲਾਤਾਂ ਵਿੱਚ ਵੀ ਨਹੀਂ ਛੱਡਿਆ...