National News : ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸੇ ਸੰਦਰਭ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਮੰਤਰੀਆਂ ਦੇ ਗੈਰ-ਰਸਮੀ ਅਧਿਕਾਰ ਪ੍ਰਾਪਤ ਸਮੂਹ ਨੇ ਖੇਤਰੀ ਹਾਲਾਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਪੱਛਮੀ ਏਸ਼ੀਆ ਵਿੱਚ ਤੇਜ਼ੀ ਨਾਲ ਬਦਲ ਰਹੇ ਸੁਰੱਖਿਆ ਹਾਲਾਤ, ਭਾਰਤ ਦੀਆਂ ਰਣਨੀਤਕ ਚਿੰਤਾਵਾਂ ਅਤੇ ਉਥੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਖਾਸ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਕਿ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਵੱਖ-ਵੱਖ ਮੰਤਰਾਲਿਆਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉Bathinda News: ਬਬਲੀ ਢਿੱਲੋ ਨੇ ਨਿਗਮ ਚੋਣਾਂ ਵਿੱਚ ਡਟਕੇ ਮੁਕਾਬਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਕੀਤਾ ਧੰਨਵਾਦ
ਮੀਟਿੰਗ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਸਮੇਤ ਸਾਰੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਪੂਰੀ ਤਰ੍ਹਾਂ ਆਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਹਟ ਵਿੱਚ ਆ ਕੇ ਵਾਧੂ ਖਰੀਦਦਾਰੀ ਕਰਨ ਤੋਂ ਬਚਿਆ ਜਾਵੇ, ਕਿਉਂਕਿ ਸਰਕਾਰ ਹਰ ਹਾਲਤ ਨਾਲ ਨਜਿੱਠਣ ਲਈ ਤਿਆਰ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੀ ਸਪਲਾਈ ਚੇਨ ਅਤੇ ਜ਼ਰੂਰੀ ਵਸਤੂਆਂ ਦੀ ਉਪਲਬਧਤਾ ਦੀ ਪੂਰੀ ਸਮੀਖਿਆ ਕੀਤੀ ਹੈ ਅਤੇ ਕਿਸੇ ਵੀ ਸੰਭਾਵਿਤ ਸੰਕਟ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਕਾਰਨ ਵਿਸ਼ਵ ਪੱਧਰ ’ਤੇ ਊਰਜਾ ਸਪਲਾਈ ਅਤੇ ਬਾਜ਼ਾਰਾਂ ’ਤੇ ਪ੍ਰਭਾਵ ਪੈਣ ਦਾ ਖਤਰਾ ਵੀ ਵਧ ਗਿਆ ਹੈ। ਇਸੇ ਕਾਰਨ ਭਾਰਤ ਸਰਕਾਰ ਵੱਲੋਂ ਸੁਰੱਖਿਆ ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਹਾਲਾਤਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਕ, ਮੀਟਿੰਗ ਵਿੱਚ ਸੰਭਾਵਿਤ ਹੰਗਾਮੀ ਹਾਲਾਤਾਂ ਨਾਲ ਨਜਿੱਠਣ, ਵਿਦੇਸ਼ਾਂ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਰਣਨੀਤਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ’ਤੇ ਖਾਸ ਜ਼ੋਰ ਦਿੱਤਾ ਗਿਆ।ਫਿਲਹਾਲ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ ਅਤੇ ਹਾਲਾਤਾਂ ’ਤੇ ਪੂਰਾ ਕਾਬੂ ਬਣਾਇਆ ਹੋਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ





