spot_img
spot_img
spot_img

Punjab News ; ਪੰਜਾਬ BJP ਵਿੱਚ ਵੱਡਾ ਸਿਆਸੀ ਧਮਾਕਾ! ਕੇਵਲ ਢਿੱਲੋਂ ਬਣਣਗੇ ਪੰਜਾਬ BJP ਦੇ ਨਵੇਂ ਪ੍ਰਧਾਨ?

Date:

spot_img

Punjab News ; ਪੰਜਾਬ ਭਾਜਪਾ ਵਿੱਚ ਵੱਡੇ ਸਿਆਸੀ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਪਾਰਟੀ ਦੇ ਉੱਚ ਪੱਧਰੀ ਸੂਤਰਾਂ ਮੁਤਾਬਕ, ਉਨ੍ਹਾਂ ਦੇ ਨਾਮ ‘ਤੇ ਲਗਭਗ ਮੋਹਰ ਲੱਗ ਚੁੱਕੀ ਹੈ ਅਤੇ ਜਲਦ ਹੀ ਇਸਦਾ ਅਧਿਕਾਰਿਕ ਐਲਾਨ ਹੋ ਸਕਦਾ ਹੈ। ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲਾ ਕਾਰਜਕਾਲ ਇਸ ਸਾਲ ਜੁਲਾਈ ਵਿੱਚ ਖਤਮ ਹੋ ਰਿਹਾ ਹੈ। ਹਾਲਾਂਕਿ, ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਾਖੜ ਨੂੰ ਵੀ ਅਹਿਮ ਭੂਮਿਕਾ ਵਿੱਚ ਰੱਖਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ 👉 Punjab News : DIG ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, 26 ਬੈਂਕ ਖਾਤੇ ਅਦਾਲਤ ਨੇ ਕੀਤੇ ਫ੍ਰੀਜ਼

ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਪੰਜਾਬ ਵਿੱਚ ਇੱਕ ਮਜ਼ਬੂਤ ਸਿੱਖ ਚਿਹਰਾ ਅੱਗੇ ਲਿਆਉਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਆਰਐਸਐਸ ਨਾਲ ਜੁੜੇ ਕੁਝ ਵੱਡੇ ਆਗੂ ਵੀ ਕੇਵਲ ਢਿੱਲੋਂ ਦੇ ਹੱਕ ਵਿੱਚ ਦਿਖਾਈ ਦੇ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਪੰਜਾਬ ਵਿੱਚ ਸਿੱਖ ਨੇਤ੍ਰਿਤਵ ਨੂੰ ਤਰਜੀਹ ਦੇਣ ਦੀ ਵਕਾਲਤ ਕੀਤੀ ਹੈ। 75 ਸਾਲਾ ਕੇਵਲ ਸਿੰਘ ਢਿੱਲੋਂ ਦਾ ਮਾਲਵਾ ਖੇਤਰ ਵਿੱਚ ਲੰਬਾ ਸਿਆਸੀ ਅਨੁਭਵ ਰਿਹਾ ਹੈ। ਉਹ 2007 ਤੋਂ 2017 ਤੱਕ ਬਰਨਾਲਾ ਤੋਂ ਵਿਧਾਇਕ ਰਹੇ ਅਤੇ ਕਾਂਗਰਸ ਦੇ ਮਜ਼ਬੂਤ ਚਿਹਰਿਆਂ ਵਿੱਚ ਗਿਣੇ ਜਾਂਦੇ ਸਨ। 2022 ਵਿੱਚ ਕਾਂਗਰਸ ਛੱਡ ਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਮੀਤ ਪ੍ਰਧਾਨ ਵੀ ਬਣਾਇਆ ਗਿਆ।

ਇਹ ਵੀ ਪੜ੍ਹੋ 👉 National News : ਕੇਂਦਰ ਸਰਕਾਰ ਦਾ ਵੱਡਾ ਦਾਅਵਾ,ਪੈਟਰੋਲ-ਡੀਜ਼ਲ ਦੀ ਕੋਈ ਕਮੀ ਨਹੀਂ

ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਨੇੜਤਾ ਨੂੰ ਵੀ ਪਾਰਟੀ ਲਈ ਫਾਇਦੇਮੰਦ ਮੰਨਿਆ ਜਾ ਰਿਹਾ ਹੈ, ਖ਼ਾਸ ਕਰਕੇ ਮਾਲਵਾ ਖੇਤਰ ਵਿੱਚ ਸੰਗਠਨ ਮਜ਼ਬੂਤ ਕਰਨ ਲਈ। ਭਾਜਪਾ ਹੁਣ 2027 ਤੋਂ ਪਹਿਲਾਂ ਪੰਜਾਬ ਵਿੱਚ ਆਪਣਾ ਕਾਡਰ ਅਤੇ ਜਮੀਨੀ ਜਾਲ ਮਜ਼ਬੂਤ ਕਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ। ਇਸ ਦੌੜ ਵਿੱਚ ਮਨਜੀਤ ਸਿੰਘ ਰਾਏ, ਜਗਮੋਹਨ ਰਾਜੂ, ਰਵਨੀਤ ਬਿੱਟੂ ਅਤੇ ਮਨਪ੍ਰੀਤ ਬਾਦਲ ਵਰਗੇ ਹੋਰ ਸਿੱਖ ਚਿਹਰਿਆਂ ਦੇ ਨਾਮ ਵੀ ਚਰਚਾ ਵਿੱਚ ਰਹੇ, ਪਰ ਹੁਣ ਸਭ ਤੋਂ ਅੱਗੇ ਕੇਵਲ ਸਿੰਘ ਢਿੱਲੋਂ ਦਾ ਨਾਮ ਮੰਨਿਆ ਜਾ ਰਿਹਾ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਨਾਮ ਦਾ ਅਧਿਕਾਰਿਕ ਐਲਾਨ ਕਦੋਂ ਕੀਤਾ ਜਾਂਦਾ ਹੈ ਅਤੇ ਕੀ ਇਹ ਫੈਸਲਾ ਪੰਜਾਬ ਦੀ ਸਿਆਸਤ ਵਿੱਚ ਕੋਈ ਨਵਾਂ ਸਮੀਕਰਨ ਬਣਾਉਂਦਾ ਹੈ ਜਾਂ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related