spot_img
spot_img
spot_img

ਲੁਧਿਆਣਾ ਦੀ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ

Date:

spot_img

👉ਵਫ਼ਦ ਨੇ ਮੁੱਖ ਮੰਤਰੀ ਨੂੰ ਲੁਧਿਆਣਾ ਵਿੱਚ ਕਰਵਾਏ ਜਾਣ ਵਾਲੇ 346ਵੇਂ ਮਾਸਿਕ ਵਿਧਵਾ ਰਾਸ਼ਨ ਵੰਡ ਸਮਾਰੋਹ ਵਿੱਚ ਕੀਤਾ ਸੱਦਾ ਪੱਤਰ ਭੇਟ

Haryana News: ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ (ਰਜਿ.) ਦੇ ਇੱਕ ਵਫ਼ਦ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਵਫ਼ਦ ਨੇ ਮੁੱਖ ਮੰਤਰੀ ਨੂੰ 14 ਜੂਨ 2026 ਨੂੰ ਲੁਧਿਆਣਾ ਵਿਖੇ ਕਰਵਾਏ ਜਾਣ ਵਾਲੇ 346ਵੇਂ ਮਾਸਿਕ ਵਿਧਵਾ ਰਾਸ਼ਨ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ 👉Canada News ; ਕੈਨੇਡਾ ‘ਚ ਟਰੱਕ ਡਰਾਈਵਰਾਂ ਲਈ ਨਵਾਂ ਕਾਨੂੰਨ!

ਵਫ਼ਦ ਨੇ ਮੁੱਖ ਮੰਤਰੀ ਨੂੰ ਸੁਸਾਇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਵਿਧਵਾਵਾਂ ਅਤੇ ਲੋੜਵੰਦ ਪਰਿਵਾਰਾਂ ਲਈ ਕੀਤੇ ਜਾ ਰਹੇ ਸਮਾਜਿਕ ਸੇਵਾ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਇੱਕ ਪੁੰਨ ਦਾ ਕਾਰਜ ਹੈ ਅਤੇ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਸਮਾਜਿਕ ਕਦਰਾਂ-ਕੀਮਤਾਂ ਅਤੇ ਮਨੁੱਖੀ ਸੇਵਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਭਾਰਤ ਭੂਸ਼ਣ ਭਾਰਤੀ, ਸੁਸਾਇਟੀ ਦੇ ਪ੍ਰਧਾਨ ਸ਼੍ਰੀ ਪ੍ਰਵੀਨ ਬਜਾਜ, ਜਨਰਲ ਸੈਕਟਰੀ ਸ਼੍ਰੀ ਰਮੇਸ਼ ਗੁੰਬਰ, ਸੀਨੀਅਰ ਵਾਈਸ ਚੇਅਰਮੈਨ ਸ਼੍ਰੀ ਅਸ਼ਵਨੀ ਗਰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Big News; ਕੇਵਲ ਸਿੰਘ ਢਿੱਲੋਂ ਬਣੇ Punjab BJP ਦੇ ਨਵੇਂ ਪ੍ਰਧਾਨ

Punjab News : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ...

Canada News ; ਕੈਨੇਡਾ ‘ਚ ਟਰੱਕ ਡਰਾਈਵਰਾਂ ਲਈ ਨਵਾਂ ਕਾਨੂੰਨ!

Canada News ; ਕੈਨੇਡਾ ਤੋਂ ਟਰੱਕ ਡਰਾਈਵਰਾਂ ਲਈ ਇੱਕ...