Mansa News : ਪੰਜਾਬ ਦੇ ਮਸ਼ਹੂਰ ਗਾਇਕ Sidhu Moose Wala ਯਾਨੀ ਸ਼ੁਭਦੀਪ ਸਿੰਘ ਸਿੱਧੂ ਦੀ ਚੌਥੀ ਬਰਸੀ ਮੌਕੇ ਪਿੰਡ ਮੂਸਾ ਵਿੱਚ ਜਜ਼ਬਾਤੀ ਮਾਹੌਲ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਫੈਨ, ਸਮਰਥਕ ਅਤੇ ਸਿਆਸੀ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ Balkaur Singh ਨੇ ਆਪਣੇ ਦਿਲ ਦਾ ਦਰਦ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਅਜੇ ਤੱਕ ਪੂਰਾ ਇਨਸਾਫ ਨਹੀਂ ਮਿਲਿਆ। ਬਲਕੌਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅੱਜ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਇਹ ਵੀ ਪੜ੍ਹੋ 👉 Big News; ਕੇਵਲ ਸਿੰਘ ਢਿੱਲੋਂ ਬਣੇ Punjab BJP ਦੇ ਨਵੇਂ ਪ੍ਰਧਾਨ
ਹਰ ਹਫ਼ਤੇ ਕੋਈ ਨਾ ਕੋਈ ਧਮਕੀ ਭਰਿਆ ਸੁਨੇਹਾ ਆ ਜਾਂਦਾ ਹੈ, ਪਰ ਹੁਣ ਉਹ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਵੀ ਹਿਚਕਚਾਉਂਦੇ ਹਨ। ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਬੈਠੇ ਗੈਂਗਸਟਰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ, ਪਰ ਕਾਰਵਾਈ ਨਹੀਂ ਹੋ ਰਹੀ। ਬਲਕੌਰ ਸਿੰਘ ਨੇ ਕਿਹਾ ਕਿ ਕਈ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ ਅਤੇ ਮਜ਼ਬੂਰੀ ਵਿੱਚ ਉਨ੍ਹਾਂ ਨੂੰ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਵੀ ਦੇਣਾ ਪਿਆ। ਫਿਲਹਾਲ, ਸਿੱਧੂ ਮੂਸੇਵਾਲਾ ਦੇ ਇਨਸਾਫ ਦੀ ਲੜਾਈ ਅਜੇ ਵੀ ਜਾਰੀ ਹੈ ਅਤੇ ਪਰਿਵਾਰ ਇਨਸਾਫ ਦੀ ਉਡੀਕ ਕਰ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ





