spot_img
spot_img
spot_img

ਸਿੱਖਿਆ ਦਾ ਮਹਾਜਸ਼ਨ: ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਮਾਪੇ-ਅਧਿਆਪਕ ਮਿਲਣੀ ਨੇ ਮਜ਼ਬੂਤ ਕੀਤੀ ਸਿੱਖਿਆ ਦੀ ਸਾਂਝ

Date:

spot_img

Mansa News : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਦਾ ਮਹਾਜਸ਼ਨ ਤਹਿਤ ਮਾਪੇ ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਲੜੀ ਤਹਿਤ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈ ਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਭੋਗਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਉਹਨਾਂ ਕਿਹਾ ਕਿ ਬੱਚਿਆਂ ਦੇ ਚੰਗੇ ਭਵਿੱਖ ਲਈ ਮਾਪੇ ਅਧਿਆਪਕ ਮਿਲਣੀ ਬਹੁਤ ਲਾਹੇਵੰਦ ਹੈ। ਜਿਸ ਦਾ ਉਦੇਸ਼ ਸਿੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਾ ਅਤੇ ਸਕੂਲਾਂ ਨੂੰ ਸਮਾਜ ਨਾਲ ਹੋਰ ਮਜ਼ਬੂਤੀ ਨਾਲ ਜੋੜਨਾ ਹੈ ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਸਿੱਖਿਆ ਦਾ ਮਹਾਜਸ਼ਨ ਸਾਡੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ, ਅਧਿਆਪਕਾਂ ਦੀ ਸਮਰਪਿਤ ਮਿਹਨਤ ਅਤੇ ਮਾਪਿਆਂ ਦੇ ਅਟੁੱਟ ਸਹਿਯੋਗ ਦਾ ਸਾਂਝਾ ਉਤਸਵ ਹੈ।

ਇਹ ਵੀ ਪੜ੍ਹੋ 👉SGPC ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਚੰਗੇ ਚਰਿੱਤਰ, ਨੈਤਿਕ ਕਦਰਾਂ ਅਤੇ ਜੀਵਨ ਦੇ ਹੁਨਰਾਂ ਦੀ ਉਸਾਰੀ ਦਾ ਸਾਧਨ ਵੀ ਹੈ। ਇਸ ਮਹਾਜਸ਼ਨ ਰਾਹੀਂ ਅਸੀਂ ਆਪਣੇ ਵਿਦਿਆਰਥੀਆਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰ ਸਕਦੇ ਹਾਂ।
ਇਸ ਸਮਾਗਮ ਵਿੱਚ ਲੈਕਚਰਾਰ ਰਾਜਿੰਦਰ ਸਿੰਘ ਵਲੋਂ ਜਮਾਤ ਬਾਰਵੀਂ ਵੋਕੇਸ਼ਨਲ ਮਨਜੋਤ ਸਿੰਘ, ਬਲਵੀਰ ਸਿੰਘ ਅਤੇ ਬੇਅੰਤ ਸਿੰਘ , ਬਾਰਵੀਂ ਜਮਾਤ ਆਰਟਸ ਏ ਗੁਰਸੇਵਕ ਸਿੰਘ, ਪ੍ਰਦੀਪ ਸਿੰਘ , ਮਨਜਿੰਦਰ ਸਿੰਘ, ਬਾਰਵੀਂ ਬੀ ਦੇ ਨਵਜੋਤ ਸਿੰਘ, ਜਸਵੀਰ ਸਿੰਘ, ਜਸਪ੍ਰੀਤ ਸਿੰਘ, ਜਮਾਤ ਦਸਵੀਂ ਦੇ ਮਨਰਾਜਪ੍ਰੀਤ ਸਿੰਘ, ਦੀਪ ਸਿੰਘ, ਮਨਿੰਦਰਪਾਲ ਸਿੰਘ, ਜਮਾਤ ਅੱਠਵੀਂ ਦੇ ਪ੍ਰਦੀਪ ਸਿੰਘ, ਸਹਿਲਪ੍ਰੀਤ ਸਿੰਘ ਅਤੇ ਅਰਵਨ ਆਦੀਵਾਲ ਨੂੰ ਕ੍ਰਮਵਾਰ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਨੋਵਿੰਦਰ ਸਿੰਘ, ਲੈਕਚਰਾਰ ਸਰਬਜੀਤ ਸਿੰਘ, ਹਰਪ੍ਰੀਤ ਕੌਰ ਅਤੇ ਨੀਰੂ ਬਾਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਦਿਵਾਈ ਇਤਿਹਾਸਕ ਜਿੱਤ

👉ਧੰਨਵਾਦੀ ਰੋਡ ਸ਼ੋਅ ਦੌਰਾਨ 2 ਕਿਲੋਮੀਟਰ ਲੰਬੇ ਕਾਫਲੇ ਨੇ...

विलुप्त होती सांझी कला को मिलेगा नया जीवन

👉 महिलाओं को मिलेगा निःशुल्क प्रशिक्षण, सांस्कृतिक विरासत से...

धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

👉प्रधानमंत्री श्री नरेंद्र मोदी के नेतृत्व में सिख गुरुओं...