spot_img
spot_img
spot_img

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Date:

spot_img

Gurdaspur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ।

ਇਹ ਵੀ ਪੜ੍ਹੋ 👉SGPC ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਦਿਵਾਈ ਇਤਿਹਾਸਕ ਜਿੱਤ

👉ਧੰਨਵਾਦੀ ਰੋਡ ਸ਼ੋਅ ਦੌਰਾਨ 2 ਕਿਲੋਮੀਟਰ ਲੰਬੇ ਕਾਫਲੇ ਨੇ...

विलुप्त होती सांझी कला को मिलेगा नया जीवन

👉 महिलाओं को मिलेगा निःशुल्क प्रशिक्षण, सांस्कृतिक विरासत से...

धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

👉प्रधानमंत्री श्री नरेंद्र मोदी के नेतृत्व में सिख गुरुओं...