CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

Date:

spot_img

👉ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ
👉ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ
ਮੰਤਰੀ ਮੰਡਲ ਵੱਲੋਂ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ।

ਇਹ ਵੀ ਪੜ੍ਹੋ  ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।

ਇਹ ਵੀ ਪੜ੍ਹੋ  Bathinda ‘ਚ ਪ੍ਰਸ਼ਾਸਨ ਦਾ ਮੁੜ ਚੱਲਿਆ ਬੁਲਢੋਜ਼ਰ, ਜਾਣੋਂ ਮਾਮਲਾ

ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...