ਬਾਦਸ਼ਾਹ ਦੇ ਕਲੱਬ ‘ਸਾਗੋ’ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Date:

spot_img

Chandigarh News : ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੰਡੀਗੜ੍ਹ ਪ੍ਰਸ਼ਾਸਨ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਸੈਕਟਰ-26 ਸਥਿਤ ਕਲੱਬ ‘ਸਾਗੋ’ ਨੂੰ ਸੀਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਬਿਲਡਿੰਗ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਕੀਤੀ ਗਈ ਹੈ। ਐਸਟੇਟ ਆਫਿਸ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਮੰਗਲਵਾਰ ਸਵੇਰੇ ਮੌਕੇ ‘ਤੇ ਪਹੁੰਚੀ ਅਤੇ ਕਲੱਬ ਨੂੰ ਸੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ 👉ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

ਪ੍ਰਸ਼ਾਸਨ ਦੇ ਮੁਤਾਬਕ ਕਲੱਬ ਵਿੱਚ ਬਿਨਾਂ ਮਨਜ਼ੂਰੀ ਉਸਾਰੀ ਕਰਨ, ਖੁੱਲ੍ਹੇ ਹਿੱਸੇ ਨੂੰ ਕਵਰ ਕਰਨ ਅਤੇ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਵਿੱਚ ਤਬਦੀਲੀਆਂ ਕਰਨ ਵਰਗੀਆਂ ਕਈ ਗੜਬੜਾਂ ਸਾਹਮਣੇ ਆਈਆਂ ਸਨ। ਇਸ ਤੋਂ ਪਹਿਲਾਂ ਕਲੱਬ ਸੰਚਾਲਕਾਂ ਨੂੰ ਕਈ ਵਾਰ ਨੋਟਿਸ ਵੀ ਜਾਰੀ ਕੀਤੇ ਗਏ ਸਨ, ਪਰ ਸਮੇਂ ਸਿਰ ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ ਪ੍ਰਸ਼ਾਸਨ ਨੇ ਇਹ ਸਖ਼ਤ ਫੈਸਲਾ ਲਿਆ। ਚੰਡੀਗੜ੍ਹ ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਸ਼ਹਿਰ ਵਿੱਚ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਅੱਗੇ ਵੀ ਨਿਯਮ ਤੋੜਨ ਵਾਲਿਆਂ ਖਿਲਾਫ ਕਾਰਵਾਈ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...