spot_img
spot_img
spot_img

Moga Police ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ; 1 ਕਿਲੋ 500 ਗ੍ਰਾਮ ਅਫੀਮ ਸਮੇਤ 2 ਦੋਸ਼ੀ ਕਾਬੂ

Date:

spot_img

Moga News:ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਸ੍ਰੀਮਤੀ ਨੀਲਾਂਬਰੀ ਜਗਦਲੇ, ਆਈ.ਪੀ.ਐਸ., ਆਈ.ਜੀ. ਫ਼ਰੀਦਕੋਟ ਰੇਂਜ ਅਤੇ ਸਰਤਾਜ ਸਿੰਘ ਚਾਹਲ,ਸੀਨੀਅਰ ਕਪਤਾਨ ਪੁਲਿਸ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ,ਡੀ.ਐਸ.ਪੀ. ਧਰਮਕੋਟ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ।ਮਿਤੀ 01.06.2026 ਨੂੰ ਇੰਸਪੈਕਟਰ ਸੁਨੀਤਾ ਰਾਣੀ, ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ, ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ।

ਇਹ ਵੀ ਪੜ੍ਹੋ  ਬਾਦਸ਼ਾਹ ਦੇ ਕਲੱਬ ‘ਸਾਗੋ’ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਇਸ ਦੌਰਾਨ ਮੇਨ ਚੌਕ ਕੋਟ ਈਸੇ ਖਾਂ ਵਿਖੇ ਇੱਕ ਭਰੋਸੇਯੋਗ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਬੰਸਾ, ਜ਼ਿਲ੍ਹਾ ਕਰਨਾਲ (ਹਰਿਆਣਾ),ਗੁਰਦਿੱਤਾ ਸਿੰਘ ਵਾਸੀ ਸੈਕਟਰ-13, ਕਰਨਾਲ (ਹਰਿਆਣਾ)ਨਸ਼ੀਲੇ ਪਦਾਰਥ ਅਫੀਮ ਦੀ ਤਸਕਰੀ ਕਰਨ ਦੇ ਆਦੀ ਹਨ ਅਤੇ ਉਸ ਸਮੇਂ ਮੋਗਾ ਰੋਡ ਸਥਿਤ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਆਪਣੀ ਫੋਰਡ ਕਾਰ ਨੰਬਰ DL12CQ4939 (ਚਿੱਟੇ ਰੰਗ) ਵਿੱਚ ਬੈਠੇ ਗਾਹਕਾਂ ਦੀ ਉਡੀਕ ਕਰ ਰਹੇ ਹਨ।ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਰੇਡ ਕਰਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 500 ਗ੍ਰਾਮ ਅਫੀਮ ਅਤੇ ਉਕਤ ਕਾਰ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ  ਨਾਬਾਲਿਗ ਸਕੂਲੀ ਵਿਦਿਆਰਥਣ ਦੇ ਖੁਦਕਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਦਾ ਵੱਡਾ Action

ਇਸ ਸਬੰਧੀ ਮੁਕੱਦਮਾ ਨੰਬਰ 120 ਮਿਤੀ 01.06.2026 ਅ/ਧ 18, 61, 85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ।ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਅੱਗੇ ਅਤੇ ਪਿੱਛੇ ਦੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।ਮੋਗਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...