ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Date:

spot_img

👉ਪਟਵਾਰੀ (ਉਮੀਦਵਾਰ) ਵਜੋਂ 18 ਮਹੀਨੇ ਦੀ ਲਾਜ਼ਮੀ ਸਿਖਲਾਈ ਕੀਤੀ ਪੂਰੀ, ਹੁਣ ਬਤੌਰ ਪਟਵਾਰੀ (ਰੈਗੂਲਰ) ਫੀਲਡ ਵਿੱਚ ਨਿਭਾਉਣਗੇ ਡਿਊਟੀ
Chandigarh News: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ ‘ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ ਇਨ੍ਹਾਂ ਪਟਵਾਰੀਆਂ ਨੇ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਅੱਜ ਨਿਯੁਕਤੀ ਪੱਤਰ ਮਿਲਣ ਪਿੱਛੋਂ ਇਹ ਪਟਵਾਰੀ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਹੋ ਜਾਣਗੇ।ਦੱਸ ਦੇਈਏ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ 1 ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲਾਂ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ, ਜਿੱਥੇ ਤਜਰਬੇਕਾਰ ਅਤੇ ਅਨੁਭਵੀ ਸੇਵਾ-ਮੁਕਤ ਪੀ.ਸੀ.ਐਸ. ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ, ਕਾਨੂੰਨਗੋਆਂ ਅਤੇ ਪਟਵਾਰੀਆਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ।

ਇਹ ਵੀ ਪੜ੍ਹੋ 👉ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਦੀ ਅਗਵਾਈ ਹੇਠ ਬਠਿੰਡਾ ਦੇ ਕੌਂਸਲਰਾਂ ਨੇ ਸ੍ਰੀ ਸਾਲਾਸਰ ਬਾਲਾ ਜੀ ਦਾ ਲਿਆ ਆਸ਼ੀਰਵਾਦ

ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿੱਚ ਮੁੱਖ ਤੌਰ ‘ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫ਼ਸਲਾਂ ਦੇ ਬੀਜ ਸਬੰਧੀ ਪੂਰਨ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫ਼ਟਵੇਅਰ ‘ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ ‘ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫ਼ਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ।ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ ਸਾਲ 2025 ਪੜਾਅਵਾਰ ਦੋ ਵਾਰ ਲਈ ਗਈ ਸੀ। ਇਸ ਪ੍ਰੀਖਿਆ ਵਿੱਚੋਂ ਕੁੱਲ 512 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿੱਚੋਂ 464 ਉਮੀਦਵਾਰ ਪਹਿਲਾਂ ਹੀ ਬਤੌਰ ਰੈਗੂਲਰ ਪਟਵਾਰੀ ਫੀਲਡ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ 33 ਪਟਵਾਰੀ (ਉਮੀਦਵਾਰਾਂ) ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਇਨ੍ਹਾਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਸ਼ਾਮਲ ਹੋਣ ਉੱਤੇ ਸਵਾਗਤ ਕੀਤਾ।ਸ੍ਰੀ ਵਰਮਾ ਨੇ ਕਿਹਾ ਕਿ ਪਿੰਡ ਪੱਧਰ ‘ਤੇ ਪਟਵਾਰੀ ਸਰਕਾਰ ਦਾ ਅਕਸ ਹੁੰਦਾ ਹੈ। ਇਸ ਲਈ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ।ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Randhir Singh Dhira Khudiyan ਦੇ ਲੰਬੀ ਹਲਕੇ ਵਿੱਚ ਪਹੁੰਚਣ ਤੇ ਇਲਾਕਾ ਨਿਵਾਸੀਆਂ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

👉ਖੁੱਡੀਆਂ ਨੇ ਸਰਕਾਰ ਦਾ ਕੀਤਾ ਤਹਿ ਦਿਲੋਂ ਧੰਨਵਾਦ Sri Muktsar...

ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

👉ਉਦਯੋਗ ਅਤੇ ਬਿਜਲੀ ਮੰਤਰੀਆਂ ਵੱਲੋਂ ਮੁਬਾਰਕਪੁਰ ਵਿਖੇ 66 ਕੇਵੀ...

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...