Bhagwant Mann Govt ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

Date:

spot_img

👉ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਯਕੀਨੀ ਬਣਾ ਰਹੀ; ਪੂਰੇ ਪੰਜਾਬ ਤੋਂ ਵਾਰਾਣਸੀ ਲਈ ਨਿਯਮਤ ਰੇਲਾਂ ਅਤੇ ਬੱਸਾਂ: ਹਰਪਾਲ ਸਿੰਘ ਚੀਮਾ
Punjab News:ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ।ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੁਫ਼ਤ ਸਫ਼ਰ ਦੀ ਸਹੂਲਤ ਦੇ ਰਹੀ ਹੈ, ਜਿਸ ਤਹਿਤ ਅਪ੍ਰੈਲ ਤੋਂ ਅਕਤੂਬਰ ਦਰਮਿਆਨ ਵੱਖ-ਵੱਖ ਜ਼ਿਲ੍ਹਿਆਂ ਤੋਂ ਵਾਰਾਣਸੀ ਲਈ ਨਿਯਮਤ ਰੇਲ ਅਤੇ ਬੱਸ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਮੁਹਿੰਮ ਅਕਤੂਬਰ ਅਤੇ ਨਵੰਬਰ ਦੌਰਾਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਨੂੰ ਖੁਰਾਲਗੜ੍ਹ ਨਾਲ ਜੋੜਨ ਵਾਲੇ ਚਾਰ ਪ੍ਰਮੁੱਖ ਰੂਟਾਂ ਰਾਹੀਂ ਵਿਸ਼ਾਲ ਸ਼ੋਭਾ ਯਾਤਰਾਵਾਂ ਦੇ ਰੂਪ ਵਿੱਚ ਸਿਖਰ ‘ਤੇ ਪਹੁੰਚੇਗੀ, ਜਿਸ ਵਿੱਚ ਸ਼ਰਧਾਲੂਆਂ ਨੂੰ ਜੋੜਨ ਲਈ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।”ਮੀਟਿੰਗ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਰਵਰੀ ਤੋਂ ਦਸੰਬਰ 2026 ਤੱਕ ਦੇ ਮਹੀਨਾਵਾਰ ਕਾਰਜ ਯੋਜਨਾ ਦੀ ਰੂਪ-ਰੇਖਾ ਪੇਸ਼ ਕਰਦੀ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ। ਇਨ੍ਹਾਂ ਵਿਸਤ੍ਰਿਤ ਸਮਾਗਮਾਂ ਦੀ ਸ਼ੁਰੂਆਤ ਫਰਵਰੀ ਦੇ ਸ਼ੁਰੂ ਵਿੱਚ ਖੁਰਾਲਗੜ੍ਹ ਵਿਖੇ 649ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਸਫਲਤਾਪੂਰਵਕ ਹੋਈ ਸੀ, ਜਿਸ ਨੇ ਇੱਕ ਅਧਿਆਤਮਿਕ ਨੀਂਹ ਰੱਖੀ ਜੋ ਹੁਣ ਇੱਕ ਵਿਭਿੰਨ, ਬਹੁ-ਵਿਭਾਗੀ ਮੁਹਿੰਮ ਵਿੱਚ ਬਦਲ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਅਪ੍ਰੈਲ ਦੌਰਾਨ ਰੋਪੜ ਵਿੱਚ ਹੋਏ ਸਫਲ ਅਧਿਆਤਮਿਕ ਸਮਾਗਮਾਂ ਦੇ ਨਾਲ-ਨਾਲ ਹਾਲ ਹੀ ਵਿੱਚ 2 ਜੂਨ ਨੂੰ ਫਗਵਾੜਾ ਅਤੇ 6 ਜੂਨ ਨੂੰ ਕਪੂਰਥਲਾ ਵਿਖੇ ਹੋਏ ਸਮਾਗਮਾਂ ਤੋਂ ਬਾਅਦ, ਸਰਕਾਰ ਨੇ ਅੰਮ੍ਰਿਤਸਰ ਲਈ 13 ਜੂਨ ਅਤੇ ਸੰਗਰੂਰ ਲਈ 20 ਜੂਨ ਦੀਆਂ ਆਗਾਮੀ ਤਰੀਕਾਂ ਤੈਅ ਕੀਤੀਆਂ ਹਨ। ਇਸ ਤੋਂ ਬਾਅਦ ਅਕਤੂਬਰ ਤੱਕ ਐਸ.ਬੀ.ਐਸ. ਨਗਰ, ਪਠਾਨਕੋਟ, ਫਿਲੌਰ, ਜਲੰਧਰ ਅਤੇ ਲੁਧਿਆਣਾ ਵਿਖੇ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਸਿੱਧੀ ਦੇਖ-ਰੇਖ ਹੇਠ ਸਮਾਗਮ ਉਲੀਕੇ ਗਏ ਹਨ।”

ਇਹ ਵੀ ਪੜ੍ਹੋ  ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਵਿਸ਼ੇਸ਼ ਮਲਟੀਮੀਡੀਆ ਪ੍ਰਦਰਸ਼ਨੀਆਂ ਲਈ ਵੱਡੇ ਵਿੱਤੀ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। 92 ਵੱਖ-ਵੱਖ ਸਥਾਨਾਂ ‘ਤੇ ਸ਼ਾਨਦਾਰ ਡਰੋਨ ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਸਾਰੇ ਪਿੰਡਾਂ ਵਿੱਚ ਡਾਕੂਮੈਂਟਰੀ ਦਿਖਾਉਣ ਲਈ ਇੱਕ ਵਿਸ਼ੇਸ਼ ਬਜਟ ਨੂੰ ਹਰੀ ਝੰਡੀ ਦਿੱਤੀ ਗਈ ਹੈ, ਅਤੇ ਇਨ੍ਹਾਂ ਪੇਂਡੂ ਪ੍ਰਸਾਰਣਾਂ ਨੂੰ ਅੰਜਾਮ ਦੇਣ ਲਈ 8 ਜੂਨ ਨੂੰ ਇਕ ਵਿਸ਼ੇਸ਼ ਏਜੰਸੀ ਨੂੰ ਅਧਿਕਾਰਤ ਤੌਰ ‘ਤੇ ਸੇਵਾਂਵਾਂ ਸੌਂਪੀਆਂ ਗਈਆਂ ਹਨ।”ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੁੱਖ ਥੰਮ੍ਹ ਵਜੋਂ ਅਕਾਦਮਿਕ ਅਤੇ ਨੌਜਵਾਨਾਂ ‘ਤੇ ਕੇਂਦਰਿਤ ਪ੍ਰੋਗਰਾਮਾਂ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, “ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ ‘ਤੇ ਵਿਆਪਕ ਸੈਮੀਨਾਰ ਕਰਵਾਏ ਜਾ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਅਤੇ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸਫਲ ਅਕਾਦਮਿਕ ਸੈਸ਼ਨਾਂ ਤੋਂ ਬਾਅਦ, ਆਗਾਮੀ ਸੈਮੀਨਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿੱਚ ਕਰਵਾਉਣ ਦੀ ਯੋਜਨਾ ਹੈ।”ਉਨ੍ਹਾਂ ਦੱਸਿਆ, “ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਭਰ ਵਿੱਚ ਸਕੂਲ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਆਨਲਾਈਨ ਅਤੇ ਆਫਲਾਈਨ ਕੁਇਜ਼, ਪੇਂਟਿੰਗ, ਲੇਖ ਲਿਖਣ ਅਤੇ ਵਾਦ-ਵਿਵਾਦ ਮੁਕਾਬਲਿਆਂ ਦੇ ਨਾਲ-ਨਾਲ ਸੰਵਿਧਾਨਕ ਅਤੇ ਬਰਾਬਰੀ ਦੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦਾ ਸਮੂਹਿਕ ਅਹਿਦ ਸ਼ਾਮਲ ਹੈ।ਇਹ ਮੁਕਾਬਲੇ ਮਈ ਤੋਂ ਨਵੰਬਰ ਤੱਕ ਨਿਰੰਤਰ ਚੱਲਣਗੇ, ਜਦਕਿ ਜੂਨ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਾਰਨ ਆਰਜ਼ੀ ਤੌਰ ‘ਤੇ ਰੋਕੇ ਗਏ ਹਨ।”ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੂਬੇ ਭਰ ਵਿੱਚ ਵਾਤਾਵਰਣ ਅਤੇ ਸਮਾਜ ਭਲਾਈ ਦੀਆਂ ਅਹਿਮ ਪਹਿਲਕਦਮੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਿਜਲੀ ਕੱਟ ਜਲਦ ਹੀ ਬੀਤੇ ਦੀ ਗੱਲ ਹੋ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ, “ਸਿਹਤ ਵਿਭਾਗ ਵੱਲੋਂ ਇਸ ਮਹੀਨੇ ਸੂਬਾ ਵਿਆਪੀ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਇੱਕ ਯਾਦਗਾਰੀ ਪੈਂਡੈਂਟ ਅਧਿਕਾਰਤ ਤੌਰ ‘ਤੇ ਜਾਰੀ ਕਰਨ ਅਤੇ ਪੂਰੇ ਪੰਜਾਬ ਵਿੱਚ 6.50 ਲੱਖ ਝੰਡੇ ਵੰਡਣ ਦੀ ਯੋਜਨਾ ਹੈ।”ਵਾਤਾਵਰਣ ਦੇ ਫਰੰਟ ‘ਤੇ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ ਦੇ ਸਹਿਯੋਗ ਨਾਲ, ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਵਿਸ਼ੇਸ਼ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਬਗੀਚੀਆਂ’ ਸਥਾਪਤ ਕਰ ਰਿਹਾ ਹੈ, ਜਿਸ ਦੇ ਨਾਲ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਬੂਟੇ ਲਗਾਉਣ ਦੀ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ।”ਉਨ੍ਹਾਂ ਅੱਗੇ ਦੱਸਿਆ, “ਖੇਡ ਵਿਭਾਗ ਅਗਸਤ ਵਿੱਚ ‘ਰਨ ਫਾਰ ਇਕੁਐਲਿਟੀ’ (ਬਰਾਬਰੀ ਲਈ ਦੌੜ) ਸਿਰਲੇਖ ਤਹਿਤ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਮੈਰਾਥਨ ਅਤੇ ਸਤੰਬਰ ਵਿੱਚ ਸਾਈਕਲ ਰੈਲੀਆਂ ਦੇ ਤਾਲਮੇਲ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ, ਜਿਸ ਵਿੱਚ ਯਾਦਗਾਰੀ ਟੀ-ਸ਼ਰਟਾਂ ਪਹਿਨੇ ਘੱਟੋ-ਘੱਟ 650 ਵਿਅਕਤੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।”ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਅਧਾਰਤ ਪ੍ਰਦਰਸ਼ਨੀ ਦਾ ਉਦਘਾਟਨ, ਸੰਤ ਸੰਮੇਲਨ, ਵਿਸ਼ੇਸ਼ ਬਾਣੀ ਕਾਨਫਰੰਸ, ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਐਡਵਾਂਸਡ 3ਡੀ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ-ਨਾਲ ਰਾਤ ਦੇ ਡਰੋਨ ਸ਼ੋਅ ਸਮੇਤ ਕਈ ਪ੍ਰੋਗਰਾਮ ਸ਼ਾਮਲ ਹੋਣਗੇ। ਸੂਬਾ ਸਰਕਾਰ ਹੁਸ਼ਿਆਰਪੁਰ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਵਿਸ਼ੇਸ਼ ਲੱਕੜ ਦੇ ਪੰਚਕਰਮਾ ਹੱਟਾਂ ਦੇ ਨਿਰਮਾਣ ਦੇ ਪ੍ਰਸਤਾਵ ‘ਤੇ ਵੀ ਵਿਚਾਰ ਕਰ ਰਹੀ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਸੈਰ-ਸਪਾਟਾ ਨਿਰਦੇਸ਼ਕ ਸੰਜੀਵ ਕੁਮਾਰ ਤਿਵਾੜੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...