Guru Kashi University ਵੱਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਸੈਮੀਨਾਰ ਦਾ ਆਯੋਜਨ

Date:

spot_img

Bathinda News: ਜਲਵਾਯੂ ਪਰਿਵਰਤਨ ਕਾਰਨ ਵੱਧ ਰਹੀਆਂ ਚੁਣੌਤੀਆਂ, ਵਾਤਾਵਰਣ ਦੀ ਰੱਖਿਆ ਅਤੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀਦੇਡਾਇਰੈਕਟਰ ਵਿਦਿਆਰਥੀ ਭਲਾਈ, ਐੱਨ.ਐੱਸ.ਐੱਸ. ਵਿਭਾਗ ਵੱਲੋਂ ਫੈਕਲਟੀ ਆਫ਼ ਐਗਰੀਕਲਚਰ ਅਤੇਐੱਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ “ਵਿਸ਼ਵ ਵਾਤਾਵਰਣ ਦਿਵਸ”ਮਨਾਇਆ ਗਿਆ। ਜਿਸ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਬਤੌਰ ਮੁੱਖ ਮਹਿਮਾਨ ਅਤੇ ਸੈਮੀਨਾਰ ਦੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, ਜਦ ਕਿ ਪਰੋ. ਵਾਈਸ ਚਾਂਸਲਰ (ਡਾ.) ਜਗਤਾਰ ਸਿੰਘ ਧੀਮਾਨ ਨੇਆਪਣੇ ਸਵਾਗਤੀ ਭਾਸ਼ਣ ਦੌਰਾਨ ਖੇਤੀਬਾੜੀ ਮਾਹਿਰ ਵਜੋਂ ਵਿਚਾਰ ਸਾਂਝੇ ਕੀਤੇ। ਸੈਮੀਨਾਰ ਉਪਰੰਤ ਪੰਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਫ਼ਲਦਾਰ, ਛਾਂ/ਦਾਰ ਬੂਟੇ ਲਗਾਏ ਗਏ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਐਕਸਟੈਨਸ਼ਨ ਡਾ. ਜਗਦੀਸ਼ ਗਰੋਵਰ, ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ ਅਤੇ ਲਗਭਗ 300 ਵਿਦਿਆਰਥੀ ਹਾਜ਼ਰ ਹੋਏ। ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਾਈਸ ਚਾਂਸਲਰ ਡਾ. ਸਿੰਘ ਨੇ ਮਨੁੱਖੀ ਭਲਾਈ ਅਤੇ ਟਿਕਾਊ ਵਿਕਾਸ ਲਈ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਫੈਕਲਟੀ ਮੈਬਰਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਜੀਵਨ ਸ਼ੈਲੀ ਅਪਨਾਉਣ ਅਤੇ ਇਸ ਦੀ ਸਾਂਭ-ਸੰਭਾਲ ਲਈ ਸਰਗਰਮੀ ਨਾਲ ਪਹਿਲ-ਕਦਮੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਵਾਤਾਵਰਣ ਸੁਰੱਖਿਆ ਸਭਨਾਂ ਦੀ ਇੱਕ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਭਨਾਂ ਨੂੰ ਪਾਣੀ, ਮਿੱਟੀ, ਹਵਾ ਅਤੇ ਕੁਦਰਤੀ ਊਰਜਾ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਭਾਗੀਦਾਰਾਂ ਦਾ ਸਵਾਗਤ ਕਰਦੇ ਹੋਏ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਟਿੱਪਣੀ ਕੀਤੀ ਕਿ ਸਾਨੂੰ ਹਰ ਦਿਨ ਵਾਤਾਵਰਣ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਉਹਨਾਂ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸ਼ਬਦਾਂ “ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ” ਦਾ ਹਵਾਲਾ ਦਿੰਦੇ ਹੋਏ ਮਨੁੱਖਤਾ ਅਤੇ ਕੁਦਰਤ ਦੇ ਪਵਿੱਤਰ ਬੰਧਨ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕ ਪਰੰਪਰਾਵਾਂ ਵਿੱਚ ਵਾਤਾਵਰਣ ਦੀ ਸੰਭਾਲ ਦੀਆਂ ਜੜਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਚਲਾਈ ਵਾਤਾਵਰਣ ਸੰਭਾਲ ਮੁਹਿੰਮ ਅਤੇ ਟਿਕਾਊ ਵਿਕਾਸ ਟੀਚਿਆਂ ਲਈ ਸਬੰਧਿਤਧਿਰਾਂ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ। ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾਇਰੈਕਟਰ ਐਕਸਟੈਕਸ਼ਨ ਡਾ. ਗਰੋਵਰ ਨੇ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ,“ਇੱਕ ਪੇੜ ਮਾਂ ਕੇ ਨਾਮ” ਮੁਹਿੰਮ ਵਿੱਚ ਵਰਸਿਟੀ ਵੰਲਟੀਅਰਾਂ, ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਲਈ ਉਹਨਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਯੂ.ਜੀ.ਸੀ. ਤੇ ਆਈ.ਸੀ.ਏ.ਆਰ. ਵੱਲੋਂ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਵਿਦਿਆਰਥੀਆਂ ਨੂੰ ਜੀ.ਕੇ.ਯੂ. ਵੱਲੋਂ ਇਸ ਮੁਹਿੰਮ ਤਹਿਤ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ।ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ, ਖੇਤੀਬਾੜੀ, ਜਲ ਸਰੋਤਾਂ, ਜਨਤਕ ਸਿਹਤ ਅਤੇਪੇਂਡੂ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਲਈ ਹੁਣ ਜਲਵਾਯੂ ਅਨੁਕੂਲ ਯਤਨਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਕੁਦਰਤੀ ਸਰੋਤ ਪ੍ਰਬੰਧਨ ਦੀਆਂ ਸੁਧਰੀਆਂ ਰਣਨੀਤੀਆਂ ਨੂੰ ਅਪਣਾਉਣ ਤੇ ਜ਼ੋਰ ਦਿੱਤਾ। ਵਾਤਾਵਰਣ ਦੀ ਸੰਭਾਲ, ਟਿਕਾਊ ਵਿਕਾਸ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਪ੍ਰਣ ਨਾਲ ਸੈਮੀਨਾਰ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...