👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ ਦੇ ਜਲਦ ਹੱਲ ਦੀ ਮੰਗ
Bathinda News : ਕਾਂਟਰੈਕਟ ਮਲਟੀਪਰਪਜ਼ ਹੈਲਥ ( ਫੀਮੇਲ) ਵਰਕਰਜ਼ ਯੂਨੀਅਨ ਦਾ ਇੱਕ ਵਫ਼ਦ ਯੂਨੀਅਨ ਆਗੂ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੋਸ਼ਲ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ । ਇਸ ਦੌਰਾਨ ਸਿਹਤ ਕਾਮਿਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ।ਪਰਮਜੀਤ ਕੌਰ ਬਰਾੜ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਕਾਂਟਰੈਕਟ ਮਲਟੀਪਰਪਜ਼ ਹੈਲਥ ਵਰਕਰ,
ਇਹ ਵੀ ਪੜ੍ਹੋ ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਨਰਸਿੰਗ ਸਟਾਫ ਅਤੇ ਹੋਰ ਸਿਹਤ ਕਰਮਚਾਰੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ,ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ 3 ਫ਼ੀਸਦੀ ਸਾਲਾਨਾ ਇੰਕਰੀਮੈਂਟ, ਬਣਦੇ ਵਿੱਤੀ ਲਾਭ ਅਤੇ ਹੋਰ ਸੇਵਾ ਸਬੰਧੀ ਹੱਕ ਤੁਰੰਤ ਦਿੱਤੇ ਜਾਣ।ਵਫ਼ਦ ਨੇ ਕਿਹਾ ਕਿ ਸਿਹਤ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਸਿਵਲ ਸਰਜਨ ਰਾਹੀਂ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਣਗੀਆਂ ਅਤੇ ਜਲਦ ਹੱਲ ਹੋਵੇਗਾ। ਇਸ ਮੌਕੇ ਵੱਖ-ਵੱਖ ਨਰਸਿੰਗ ਅਤੇ ਸਿਹਤ ਕਰਮਚਾਰੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


