Nawanshahr News:ਅਕਸਰ ਹੀ ਵਿਦੇਸ਼ ਦੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਤੇ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਗਏ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਵਿਦੇਸ਼ ਦੀ ਧਰਤੀ ਤੇ ਰੋਜ਼ੀ ਰੋਟੀ ਕਮਾਉਣ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਾ ਨਵਾਂ ਸ਼ਹਿਰ ਦੇ ਪਿੰਡ ਅਟਾਲ ਮਾਜਰਾ ਦਾ ਰਹਿਣ ਵਾਲਾ ਜਤਿੰਦਰ ਸਿੰਘ ਹਨੀ ਛੇ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਖਾਤਰ ਇਟਲੀ ਗਿਆ ਸੀ। ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਉਸਦੇ ਭਰਾ ਅਤੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਜਤਿੰਦਰ ਸਿੰਘ ਆਪਣੀ ਮਾਤਾ ਅਤੇ ਭੈਣ ਦਾ ਇਕਲੌਤਾ ਸਹਾਰਾ ਸੀ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਸ ਦੀ ਮ੍ਰਿਤਕ ਦੇਹ ਅੱਜ ਰਾਤ ਦਿੱਲੀ ਪਹੁੰਚ ਜਾਵੇਗੀ ਅਤੇ ਉਸ ਤੋਂ ਬਾਅਦ ਉਸ ਨੂੰ ਪਿੰਡ ਲਿਆ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


