Bathinda ਦੇ ਦੂਜੀ ਵਾਰ Mayor ਬਣੇ ਪਦਮਜੀਤ ਮਹਿਤਾ ਨੇ ਸੰਭਾਲਿਆ ਅਹੁਦਾ, ਬਠਿੰਡਾ ਨੂੰ ਵਿਕਸਿਤ ਸ਼ਹਿਰ ਬਣਾਉਣ ਦਾ ਕੀਤਾ ਐਲਾਨ

Date:

spot_img

Bathinda News: Bathinda ਸ਼ਹਿਰ ਦੇ ਦੂਜੀ ਵਾਰ ਮੇਅਰ ਬਣੇ ਪਦਮਜੀਤ ਸਿੰਘ ਮਹਿਤਾ ਨੇ ਬਾਅਦ ਦੁਪਹਿਰ ਸਥਾਨਕ ਨਗਰ ਨਿਗਮ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋ ਇਲਾਵਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਸਮੇਤ ਸਮੂਹ ਕੌਂਸਲਰ ਅਤੇ ਪਾਰਟੀ ਆਗੂ ਵੱਡੀ ਗਿਣਤੀ ਵਿੱਚ ਪੁੱਜੇ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਮੇਅਰ ਸ੍ਰੀ ਮਹਿਤਾ ਨੇ ਐਲਾਨ ਕੀਤਾ ਕਿ ਉਹ ਪਿਛਲੇ ਡੇਢ ਸਾਲਾਂ ਵਿੱਚ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜਨ ਤੋਂ ਇਲਾਵਾ ਹੋਰ ਵੱਡੇ ਪ੍ਰੋਜੈਕਟਾਂ ਨੂੰ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ CM Naib Singh Saini ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਸ਼੍ਰੀ ਮਹਿਤਾ ਨੇ ਦੂਜੀ ਵਾਰ ਸ਼ਹਿਰ ਦੇ ਵਿਕਾਸ ਦੇ ਜਿੰਮੇਵਾਰੀ ਮਿਲਣ ‘ਤੇ ਸਮੂਹ ਕੌਂਸਲਰਾਂ, ਸ਼ਹਿਰ ਵਾਸੀਆਂ ਅਤੇ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦਾ ਪੂਰਾ ਜਤਨ ਕਰਨਗੇ। ਇਸ ਮੌਕੇ ਉਹਨਾਂ ਦੇ ਪਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਾਉਂਦਿਆ ਵਿਸ਼ਵਾਸ਼ ਪ੍ਰਗਟ ਕੀਤਾ ਕਿ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਸ਼ਹਿਰ ਹੋਰ ਬੁਲੰਦੀਆਂ ‘ਤੇ ਪੁਜੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related