SIT ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

Date:

spot_img

👉ਜੇਕਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ ਸੀ, ਤਾਂ ਅੱਜ ਉਹ ਇਸ ਤੋਂ ਮੁਨਕਰ ਕਿਉਂ ਹੋ ਰਹੇ ਹਨ? ਬਲਤੇਜ ਪੰਨੂ
👉ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਬਹਿਬਲ ਕਲਾਂ ਮਾਮਲੇ ਵਿੱਚ ਸੁਖਬੀਰ ਬਾਦਲ ਦੇ ਇਕਬਾਲੀਆ ਬਿਆਨ ਦਾ ਵੀਡੀਓ ਰਿਕਾਰਡ ਮੌਜੂਦ ਹੈ: ਬਲਤੇਜ ਪੰਨੂ

Punjab News:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ।’ਆਪ’ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨਹੀਂ ਹੈ, ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿੰਮੇਵਾਰ ਲੋਕਾਂ ਨੂੰ ਜਨਤਾ ਅਤੇ ਕਾਨੂੰਨ ਦੇ ਸਾਹਮਣੇ ਜਵਾਬ ਦੇਣਾ ਪਵੇਗਾ। ਸੁਖਬੀਰ ਸਿੰਘ ਬਾਦਲ ਦੇ ਇਕਬਾਲੀਆ ਬਿਆਨ ਦਾ ਇੱਕ ਵੀਡੀਓ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਅਦਾਲਤ ਅੱਗੇ ਗੁਨਾਹ ਕਬੂਲ ਕਰਨਾ ਅਤੇ ਫਿਰ ਜਨਤਕ ਤੌਰ ‘ਤੇ ਇਸ ਤੋਂ ਮੁਨਕਰ ਹੋਣਾ ਸੰਸਥਾ ਦੀ ਮਰਿਆਦਾ ਦੀ ਤੌਹੀਨ ਹੈ ਅਤੇ ਉਨ੍ਹਾਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਜੋ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ  ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਾਪਰੀਆਂ, ਉਦੋਂ ਅਕਾਲੀ-ਭਾਜਪਾ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਯਕੀਨੀ ਬਣਾਉਣ ਦੀ ਬਜਾਏ, ਉਨ੍ਹਾਂ ਸਰਕਾਰਾਂ ਨੇ ਮਾਮਲਿਆਂ ਨੂੰ ਦਬਾਉਣ ਦਾ ਕੰਮ ਕੀਤਾ ਅਤੇ ਦੋਸ਼ੀਆਂ ਨੂੰ ਬਚਾਇਆ।ਸਾਲ 1986 ਦੇ ਨਾਕੋਦਰ ਗੋਲੀਕਾਂਡ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਜਦੋਂ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਵੱਡਾ ਹਿੱਸਾ ਅਕਾਲੀ ਸ਼ਾਸਨ ਦੌਰਾਨ ਰਹੱਸਮਈ ਢੰਗ ਨਾਲ ਗਾਇਬ ਕਰ ਦਿੱਤਾ ਗਿਆ ਤਾਂ ਜੋ ਸੱਚਾਈ ਸਾਹਮਣੇ ਨਾ ਆ ਸਕੇ। ਉਸ ਦੌਰਾਨ ਅਹਿਮ ਅਹੁਦਿਆਂ ‘ਤੇ ਤਾਇਨਾਤ ਅਧਿਕਾਰੀਆਂ ਨੂੰ ਬਾਅਦ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਅਹੁਦਿਆਂ ਅਤੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ ਗਿਆ।ਸਾਲ 2015 ਦੀਆਂ ਘਟਨਾਵਾਂ ਨਾਲ ਸਮਾਨਤਾ ਦਿਖਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੱਚ ਨੂੰ ਦਬਾਉਣ ਦਾ ਉਹੀ ਤਰੀਕਾ ਉਦੋਂ ਵੀ ਸਾਹਮਣੇ ਆਇਆ ਜਦੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਅਤੇ ਭੜਕਾਊ ਪੋਸਟਰ ਲਗਾਏ ਗਏ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ। ਜਨਤਾ ਦੇ ਭਾਰੀ ਰੋਸ ਦੇ ਬਾਵਜੂਦ, ਤਤਕਾਲੀ ਅਕਾਲੀ-ਭਾਜਪਾ ਸਰਕਾਰ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ।ਉਨ੍ਹਾਂ ਅੱਗੇ ਕਿਹਾ ਕਿ ਜਦੋਂ ਲੋਕ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਲਈ ਸੜਕਾਂ ‘ਤੇ ਉਤਰੇ, ਤਾਂ ਸਰਕਾਰ ਨੇ ਇਨਸਾਫ਼ ਦੇਣ ਦੀ ਬਜਾਏ ਤਾਕਤ ਦੀ ਵਰਤੋਂ ਕੀਤੀ। ਕੋਟਕਪੂਰਾ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੌਛਾਰਾਂ, ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਬਹਿਬਲ ਕਲਾਂ ਵਿਖੇ ਪੁਲਿਸ ਦੀਆਂ ਗੋਲੀਆਂ ਨੇ ਦੋ ਬੇਗੁਨਾਹ ਸਿੱਖਾਂ ਦੀ ਜਾਨ ਲੈ ਲਈ। ਸਰਕਾਰ ਨੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਝੂਠਾ ਫਸਾਇਆ, ਉਨ੍ਹਾਂ ‘ਤੇ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਜਨਤਕ ਦਬਾਅ ਕਾਰਨ ਉਨ੍ਹਾਂ ਨੂੰ ਰਿਹਾਅ ਕਰਨਾ ਪਿਆ।ਸੁਖਬੀਰ ਸਿੰਘ ਬਾਦਲ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਤਤਕਾਲੀ ਗ੍ਰਹਿ ਮੰਤਰੀ ਆਪਣੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ।ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਦਾਇਰ ਕੀਤੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੋਟ ਕੀਤਾ ਕਿ ਅਦਾਲਤਾਂ ਨੇ ਵੀ ਇਸ ਘਟਨਾ ਨੂੰ ਸੰਭਾਲਣ ਦੇ ਤਰੀਕੇ ਬਾਰੇ ਗੰਭੀਰ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ  Bathinda ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਲਤੇਜ ਪੰਨੂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਘਟਨਾਕ੍ਰਮ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਕੋਲ ਦਰਜ ਕਰਵਾਇਆ ਗਿਆ ਬਿਆਨ ਹੈ। ਸਾਬਕਾ ਜਥੇਦਾਰ ਨੇ ਪੁਸ਼ਟੀ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਇਹ ਇਕਬਾਲੀਆ ਬਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ ‘ਤੇ ਕੀਤਾ ਗਿਆ ਸੀ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਹ ਰਿਕਾਰਡਿੰਗ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਿਕਾਰਡ ਵਿੱਚ ਸੁਰੱਖਿਅਤ ਹੈ।ਅਕਾਲੀ ਦਲ ਦੇ ਪ੍ਰਧਾਨ ਦੇ ਸਟੈਂਡ ‘ਤੇ ਸਵਾਲ ਉਠਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਉਹ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਇਸ ਤੋਂ ਇਨਕਾਰ ਕਿਵੇਂ ਕਰ ਸਕਦੇ ਹਨ? ਜੇਕਰ ਉਹ ਸੱਚਮੁੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ ਉਹ ਆਪਣੇ ਹੀ ਇਕਬਾਲੀਆ ਬਿਆਨ ਦੇ ਉਲਟ ਕਿਉਂ ਜਾ ਰਹੇ ਹਨ?ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੁਆਫੀ ਮੰਗ ਕੇ ਬਾਹਰ ਆ ਕੇ ਇਹ ਦਾਅਵਾ ਨਹੀਂ ਕਰ ਸਕਦੇ ਕਿ ਕੁਝ ਹੋਇਆ ਹੀ ਨਹੀਂ। ਇਹ ਸਿਰਫ਼ ਇੱਕ ਸਿਆਸੀ ਵਿਰੋਧਾਭਾਸ ਨਹੀਂ ਹੈ, ਬਲਕਿ ਇਹ ਉਸ ਸੰਸਥਾ ਦੀ ਪਵਿੱਤਰਤਾ ਦਾ ਅਪਮਾਨ ਹੈ ਜਿਸਦੇ ਸਾਹਮਣੇ ਇਹ ਗੁਨਾਹ ਕਬੂਲਿਆ ਗਿਆ ਸੀ।’ਆਪ’ ਸਰਕਾਰ ਦੀ ਪਹੁੰਚ ‘ਤੇ ਚਾਨਣਾ ਪਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿਭਗਵੰਤ ਮਾਨ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਐਸ.ਆਈ.ਟੀਜ਼ ਨੂੰ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਹੈ। ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਨੇ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਹ ਸੱਚਾਈ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ। ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਉਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਭਾਵੇਂ ਉਨ੍ਹਾਂ ਦਾ ਸਿਆਸੀ ਰੂਤਬਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Haryana में मातृ एवं शिशु स्वास्थ्य सेवाओं को मिलेगी मजबूती

👉स्वास्थ्य विभाग और मेदांता फाउंडेशन के बीच हुआ समझौता इस...