Ex CM ਵਿਰੁਧ ਸਾਬਕਾ ਚੇਅਰਮੈਨ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਕੀਤੀ ਫ਼ੌਜਦਾਰੀ ਕਾਰਵਾਈ ਦੀ ਮੰਗ

Date:

spot_img

Bathinda News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਖਿਲਾਫ਼ ਫ਼ੌਜਦਾਰੀ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਬਕਾ ਚੇਅਰਮੈਨ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਇਸਤੋਂ ਪਹਿਲਾਂ ਪੁਲਿਸ ਨੂੰ ਦਿੱਤੀ ਸਿਕਾਇਤ ਉੱਪਰ ਕੋਈ ਕਾਰਵਾਈ ਨਾਂ ਹੋਣ ਤੋਂ ਦੁਖੀ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਮੋਹਨ ਲਾਲ ਝੁੰਬਾ ਨੇ ਸਥਾਨਕ ਅਦਾਲਤ ’ਚ ਅਰਜ਼ੀ ਦਾਖਲ ਕੀਤੀ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ’ਚ ਅਗਲੀ ਸੁਣਵਾਈ 18 ਜੁਲਾਈ ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ ਏਅਰਪੋਰਟ ਤੋਂ ਹੀ ਵਾਪਿਸ ਪੰਜਾਬ ਭੇਜਿਆ

ਅਦਾਲਤੀ ਕਾਰਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਝੁੰਬਾ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਸੀ ਕਿ ਜਦੋਂ ਉਹ ਮੁੱਖ ਮੰਤਰੀ ਸੀ ਤਾਂ ਕੁੱਝ ਅਧਿਕਾਰੀਆਂ ਨੇੇ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਪੰਜਾਬ ਦਾ ਮਹੌਲ ਖਰਾਬ ਕਰਕੇ ਉਨ੍ਹਾਂ ਦੀ ਸਰਕਾਰ ਮੁੜ ਬਣ ਸਕਦੀ ਹੈ। ਉਨ੍ਹਾਂ ਇਸ ਬਿਆਨ ਨੂੰ ਗੈਰ-ਜਿੰਮੇਵਾਰਨਾਂ ਦਸਦਿਆਂ ਕਿਹਾ ਕਿ, ” ਇਸਦੇ ਨਾਲ ਜਿੱਥੈ ਸਿਆਸੀ ਲੀਡਰਾਂ ਦੀ ਲੋਕਾਂ ਵਿਚ ਭਰੋਸੇਯੋਗਤਾ ਘੱਟਦੀ ਹੈ, ਉਥੇ ਇਸਦੇ ਨਾਲ ਭਵਿੱਖ ’ਚ ਵੀ ਮਹੌਲ ਖਰਾਬ ਹੋਣ ਦਾ ਡਰ ਬਣਿਆ ਰਹਿੰਦਾ ਹੈ। ” ਉਨ੍ਹਾਂ ਦੇ ਵਕੀਲ ਸੰਜੀਵ ਗੁਪਤਾ ਨੇ ਇਸ ਮੌਕੇ ਦਸਿਆ ਕਿ ਮਾਣਯੋਗ ਅਦਾਲਤ ’ਚ ਅਰਜ਼ੀ ਦੇ ਕੇ ਰਾਜਿੰਦਰ ਕੌਰ ਭੱਠਲ ਖਿਲਾਫ਼ ਮਾਮਲਾ ਦਰਜ਼ ਕਰਨ ਦੀ ਅਪੀਲ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

👉ਪੰਜਾਬ ਵਿੱਚ ਅੱਜ ਚਾਰ ਪਾਰਟੀਆਂ ਹਨ - ਚਿੱਟਾ-ਬੇਅਦਬੀ ਪਾਰਟੀ,...