Gurdaspur News: ਬੀਤੇ ਕੱਲ ਮਾਝੇ ਦੇ ਚਾਰ ਸ਼ਹਿਰਾਂ ਵਿਚ ਹੋਈਆਂ ਨਗਰ ਕੋਂਸਲਾਂ ਦੇ ਹੈਰਾਨੀਜਨਕ ਨਤੀਜ਼ੇ ਆਏ ਹਨ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵੱਡੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਜੱਦੀ ਹਲਕੇ ਕਾਦੀਆਂ ਦੀ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਇੱਥੇ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਵੱਧ ਸੀਟਾਂ ਜਿੱਤ ਕੇ ਉਭਰਿਆ ਹੈ। ਚੋਣ ਨਤੀਜਿਆਂ ਮੁਤਾਬਕ ਕਾਦੀਆਂ ਦੇ 15 ਵਿੱਚੋਂ 6 ਵਾਰਡਾਂ ਵਿੱਚ ਅਕਾਲੀ ਦਲ, ਜਿੱਤ ਪ੍ਰਾਪਤ ਕੀਤੀ ਹੈ।
ਇਹ ਵੀ ਪੜ੍ਹੋ 👉Maharaja Ranjit Singh Armed Forces Preparatory Institute ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਜਦਕਿ ਕਾਂਗਰਸ ਪਾਰਟੀ ਨੂੰ ਸਿਰਫ਼ 4 ਸੀਟਾਂ ‘ਤੇ ਹੀ ਜਿੱਤ ਨਸੀਬ ਹੋਈ ਹੈ। ਇਸੇ ਤਰ੍ਹਾਂ ਆਪ ਨੇ 2, ਅਜ਼ਾਦ ਵੀ 2 ਅਤੇ ਭਾਜਪਾ ਨੂੰ 1 ਵਾਰਡ ਵਿਚ ਹੀ ਜਿੱਤ ਨਸੀਬ ਹੋਈ ਹੈ। ਜਾਣਕਾਰੀ ਮੁਤਾਬਕ ਅਕਾਲੀ ਦਲ ਨੂੰ ਇਹ ਸਫ਼ਲਤਾ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਮਿਲਿਆ ਹੈ, ਜਿਹੜੇ ਪ੍ਰਤਾਪ ਸਿੰਘ ਬਾਜਵਾ ਦੀਆਂ ਮਹਿੰਗੀਆਂ ਗੱਡੀਆਂ ਦੇ ਮੁਕਾਬਲੇ ਐਕਟਿਵਾ ‘ਤੇ ਹੀ ਲੋਕਾਂ ਵਿਚ ਵਿਚ ਵਿਚਰਦੇ ਆਮ ਦਿਖਾਈ ਦਿੰਦੇ ਹਨ। ਚੋਣ ਨਤੀਜਿਆਂ ਮੁਤਾਬਕ ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਫ਼ਲਤਾ ‘ਤੇ ਸ: ਮਾਹਲ ਸਮੇਤ ਸਮੁੱਚੀ ਟੀਮ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


