Sri Muktsar Sahib Police News; ਮਲੋਟ ਪੁਲਿਸ ਵੱਲੋਂ 518 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀ ਕਾਬੂ

Date:

spot_img

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ) ਅਤੇ ਸ੍ਰੀ ਜਸਪਾਲ, ਡੀ.ਐੱਸ.ਪੀ. (ਮਲੋਟ) ਦੀ ਯੋਗ ਅਗਵਾਈ ਹੇਠ ਇੰਸਪੈਕਟਰ ਵਰੁਨ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਟੀਮ ਵੱਲੋਂ ਦੌਰਾਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਪੁਲਿਸ ਪਾਰਟੀ ਬ੍ਰਾਏ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਜੀ.ਟੀ. ਰੋਡ ਰਾਹੀਂ ਬਣੇ ਨਵੇਂ ਬਾਈਪਾਸ ਬਠਿੰਡਾ ਰੋਡ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਬਾਈਪਾਸ ਓਵਰਬ੍ਰਿਜ ਦੇ ਨਾਲ ਬਣੀ ਲਿੰਕ ਰੋਡ ‘ਤੇ ਸਥਿਤ ਪੁੱਲ ਕੱਸੀ ਜੰਡਵਾਲਾ ਸੇਖੂ ਨੇੜੇ ਪੁੱਜੀ ਤਾਂ ਉੱਥੇ ਇੱਕ ਕਾਰ ਨੰਬਰ PB-60E-6010 (ਮਾਰਕਾ ਹੋਂਡਾ ਸਿਟੀ, ਰੰਗ ਚਿੱਟਾ) ਖੜੀ ਨਜ਼ਰ ਆਈ, ਜਿਸ ਦੇ ਸ਼ੀਸ਼ੇ ਖੁੱਲ੍ਹੇ ਹੋਏ ਸਨ।ਕਾਰ ਵਿੱਚ ਬੈਠੇ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾਹਟ ਵਿੱਚ ਆਪਣੇ ਹੱਥਾਂ ਵਿੱਚ ਫੜੇ ਪਾਰਦਰਸ਼ੀ ਮੋਮੀ ਲਿਫਾਫੇ ਲੁਕਾਉਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ‘ਤੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ।ਤਲਾਸ਼ੀ ਦੌਰਾਨ ਲਖਵਿੰਦਰ ਸਿੰਘ ਉਰਫ਼ ਡਿੰਪੀ ਕੋਲੋਂ 263 ਗ੍ਰਾਮ ਹੈਰੋਇਨ, 500 ਰੁਪਏ ਡਰੱਗ ਮਨੀ ਅਤੇ ਇੱਕ ਮੋਬਾਈਲ ਫੋਨ ਮਾਰਕਾ ਓਪੋ ਬਰਾਮਦ ਹੋਇਆ।

ਇਹ ਵੀ ਪੜ੍ਹੋ  Bathinda Police ਵੱਲੋਂ ਕਰਿੰਦੇ ਦੇ ਹੋਏ ਅੰਨੇ ਕਤਲ ਦਾ ਪਰਦਾਫ਼ਾਸ; ਸ਼ਿੰਦਾ ਤੇ ਜੁਗਨੂੰ ਗ੍ਰਿਫਤਾਰ

ਇਸੇ ਤਰ੍ਹਾਂ ਪਰਵਿੰਦਰ ਸਿੰਘ ਉਰਫ਼ ਹਨੀ ਕੋਲੋਂ 255 ਗ੍ਰਾਮ ਹੈਰੋਇਨ, 500 ਰੁਪਏ ਡਰੱਗ ਮਨੀ ਅਤੇ ਇੱਕ ਆਈਫੋਨ-15 ਮੋਬਾਈਲ ਫੋਨ ਬਰਾਮਦ ਹੋਇਆ।ਕੁੱਲ 518 ਗ੍ਰਾਮ ਹੈਰੋਇਨ ਅਤੇ ਇੱਕ ਹੋਂਡਾ ਸਿਟੀ ਕਾਰ ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਗ੍ਰਿਫ਼ਤਾਰ ਦੋਸ਼ੀ; ਲਖਵਿੰਦਰ ਸਿੰਘ ਉਰਫ਼ ਡਿੰਪੀ , ਵਾਸੀ ਨੇੜੇ ਗੁਰਦੁਆਰਾ ਸਾਹਿਬ, ਪਿੰਡ ਪਿਊਰੀ,2 ਪਰਵਿੰਦਰ ਸਿੰਘ ਉਰਫ਼ ਹਨੀ ,ਵਾਸੀ ਨੇੜੇ ਡੇਰਾ ਗੰਗਾ ਰਾਮ, ਪਿੰਡ ਹੁਸਨਰ
ਪੁਲਿਸ ਵੱਲੋਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...