MP Malvinder Singh Kang ਵੱਲੋਂ ਗੁਜਰਾਤ ਰਾਹੀਂ ਪੰਜਾਬ ਵਿੱਚ ਹੋ ਰਹੀ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

Date:

spot_img

👉ਖਰੜ ਹਲਕੇ ਵਿੱਚ ਪਾਣੀ ਦੇ ਟੈਂਕਰਾਂ, ਸੋਲਰ ਲਾਈਟਾਂ ਅਤੇ ਇਨਡੋਰ ਜਿੰਮ ਦਾ ਕੀਤਾ ਉਦਘਾਟਨ
SAS Nagar News: MP Malvinder Singh Kang; ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਵਿੱਚ ਗੁਜਰਾਤ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੁਜਰਾਤ ਬੰਦਰਗਾਹ ਰਾਹੀਂ ਆ ਰਹੇ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ।ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਫੰਡ (ਐੱਮ.ਪੀ. ਲੈਡ) ਤਹਿਤ ਲਗਾਏ ਗਏ ਪਾਣੀ ਦੇ ਟੈਂਕਰਾਂ, ਸੋਲਰ ਲਾਈਟਾਂ ਅਤੇ ਇਨਡੋਰ ਜਿੰਮਾਂ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੀਆਂ ਗਈਆਂ ਵੱਡੀਆਂ ਨਸ਼ੀਲੇ ਪਦਾਰਥਾਂ ਦੀਆਂ ਬਰਾਮਦਗੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਦੇਸ਼ੀ ਤਾਕਤਾਂ ਅਤੇ ਨਸ਼ਾ ਤਸਕਰਾਂ ਨੇ ਪੰਜਾਬ ਵਿੱਚ ਨਸ਼ੇ ਭੇਜਣ ਲਈ ਆਪਣੇ ਰੂਟ ਬਦਲ ਲਏ ਹਨ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ UPSC-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਜਰਾਤ ਦੇ ਬੰਦਰਗਾਹਾਂ ਅਤੇ ਹੋਰ ਰਸਤੇ ਰਾਹੀਂ ਹੋ ਰਹੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਰੇ, ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਤੋਂ ਬਚਾਇਆ ਜਾ ਸਕੇ।ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਦੀਆਂ ਲੋੜਾਂ ਦੇ ਮੁਕਾਬਲੇ ਐੱਮ.ਪੀ. ਲੈਡ ਫੰਡ ਸੀਮਤ ਹਨ, ਫਿਰ ਵੀ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਲਗਾਤਾਰ ਯਤਨ ਕਰ ਰਹੇ ਹਨ।ਰਾਜਨੀਤਿਕ ਸਵਾਲਾਂ ਦੇ ਜਵਾਬ ਵਿੱਚ ਕੰਗ ਨੇ ਭਾਜਪਾ ਨੂੰ ਅਮੀਰ ਵਰਗ ਦੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਉਸਦਾ ਕੋਈ ਮਜ਼ਬੂਤ ਜ਼ਮੀਨੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਪੂਰਾ ਕੀਤਾ ਹੈ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ।

ਇਹ ਵੀ ਪੜ੍ਹੋ  Patiala Police ਵੱਲੋਂ ਲੁੱਟਾਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਬਰ 10 ਪਿਸਟਲਾਂ ਸਮੇਤ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਸਨ ਪ੍ਰਣਾਲੀ ਅਤੇ ਵਿਕਾਸ ਦੇ ਖੇਤਰ ਵਿੱਚ ਆਏ ਸਕਾਰਾਤਮਕ ਬਦਲਾਅ ਲੋਕਾਂ ਨੂੰ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੇ ਹਨ, ਜਿਸ ਕਾਰਨ ਲੋਕ ਮੁੜ ਤੋਂ ਮੌਜੂਦਾ ਸਰਕਾਰ ‘ਤੇ ਭਰੋਸਾ ਜਤਾਉਣਗੇ।ਇਸ ਮੌਕੇ ਸੰਸਦ ਮੈਂਬਰ ਨੇ ਪਿੰਡ ਦੁਸਾਰਨਾ, ਸਲੇਮਪੁਰ ਖੁਰਦ, ਮਹਿਰੌਲੀ ਅਤੇ ਧਨੌਰਾਂ ਲਈ ਤਿੰਨ-ਤਿੰਨ ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਪਾਣੀ ਦੇ ਟੈਂਕਰ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਪਿੰਡ ਬੜੌਦੀ ਅਤੇ ਭਰਤਪੁਰ ਵਿੱਚ 1.90 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਸੋਲਰ ਲਾਈਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਪਿੰਡ ਸਿਆਲਬਾ ਵਿੱਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਣੇ ਇਨਡੋਰ ਜਿੰਮ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ ਗਿਆ।ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਸੰਸਦ ਮੈਂਬਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਪੂਰੀਆਂ ਹੋਣਗੀਆਂ। ਕੰਗ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਕਰਨ ਵਾਸਤੇ ਯਤਨਸ਼ੀਲ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਚਕੂਲਾ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

👉18 ਜੂਨ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ ਆਯੋਜਿਤ ਹੋਵੇਗਾ ਸ਼ਾਨਦਾਰ...