Punjab News: Punjab Assembly elections; ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਜਿੱਥੇ ਵੱਖ ਵੱਖ ਸਿਆਸੀ ਧਿਰਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉਥੇ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਵੀ ਆਪਣੇ ਸੰਗਠਨ ਨੂੰ ਹੋਰ ਮਜਬੂਤ ਬਣਾਉਣ ਲਈ ਮੰਗਲਵਾਰ ਤੋਂ ਦਿੱਲੀ ਵਿਖੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਦੇ ਢਾਂਚੇ ਨੂੰ ਵਧੇਰੇ ਕਾਰਜਸ਼ੀਲ ਕਰਨ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਵੱਲੋਂ ਤਿੰਨ ਦਿਨਾਂ ਲਈ ਮਹਾਂਮੰਥਨ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ 👉Bathinda ‘ਚ ਤੜਕਸਾਰ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਹਿਲਾ ਥਾਣੇ ਦੀ SHO ਦੀ ਹੋਈ ਮੌ*ਤ
ਇਸਦੇ ਲਈ ਅੱਜ ਪਹਿਲੇ ਦਿਨ ਪੰਜਾਬ ਤੋਂ ਸੰਸਦ ਮੈਂਬਰਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ, ਜਦਕਿ ਭਲਕੇ ਮੌਜੂਦਾ ਤੇ ਸਾਬਕਾ ਵਿਧਾਇਕਾਂ ਨੂੰ ਸੱਦਿਆ ਜਾਵੇਗਾ। ਦਸਣਾ ਬਣਦਾ ਹੈ ਕਿ ਇੰਨ੍ਹਾਂ ਮੀਟਿੰਗਾਂ ਦੇ ਆਧਾਰ ‘ਤੇ ਹੀ ਕਾਂਗਰਸ ਹਾਈ ਕਮਾਂਡ ਪੰਜਾਬ ਲਈ ਰਣਨੀਤੀ ਤਿਆਰ ਕਰੇਗੀ। ਇਸਦੇ ਲਈ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਨਿਗਰਾਨ ਫੀਡਬੈਕ ਇਕੱਠਾ ਕਰਕੇ ਹਾਈ ਕਮਾਂਡ ਨੂੰ ਆਪਣੀ ਰਿਪੋਰਟ ਸੌਂਪਣਗੇ। ਦਸਣਾ ਬਣਦਾ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਅੰਦਰ ਧੜੇਬੰਦੀ ਖਤਮ ਕਰਨ ਲਈ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਯਾਦਵ ਨੂੰ ਪੰਜਾਬ ਲਈ ਨਿਗਰਾਨ ਨਿਯੁਕਤ ਕੀਤਾ ਸੀ।
ਹੁਣ ਇੰਨ੍ਹਾਂ ਨਿਗਰਾਨਾਂ ਵੱਲੋਂ ਦਿੱਲੀ ਵਿੱਚ ਸੰਸਦ ਮੈਂਬਰਾਂ, ਮੌਜੂਦਾ ਅਤੇ ਸਾਬਕਾ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਤਿੰਨ ਦਿਨਾਂ ਦੀਆਂ ਇੱਕ-ਨਾਲ-ਇੱਕ ਮੀਟਿੰਗਾਂ ਅਤੇ ਸੁਣਵਾਈਆਂ ਸ਼ੁਰੂ ਕਰ ਦਿੱਤੀਆਂ ਹਨ। ਇਸਤੋਂ ਇਲਾਵਾ ਪਾਰਟੀ ਵਿਚ ਪ੍ਰਭਾਵ ਰੱਖਣ ਵਾਲੇ ਸੀਨੀਅਰ ਆਗੂਆਂ ਨੂੰ ਵੀ ਬੁਲਾਇਆ ਜਾਵੇਗਾ। ਜਿਕਰ ਕਰਨਾ ਬਣਦਾ ਹੈ ਕਿ ਗੁਆਂਢੀ ਸੂਬੇ ਹਰਿਆਣਾ ਵਿਚ ਸਰਕਾਰ ਬਣਾਉਣ ਤੋਂ ਖੁੰਝਣ ਵਿਚ ਅਸਫ਼ਲ ਰਹੀ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤਣ ਦੇਣ ਦੇ ਮੂਡ ਵਿੱਚ ਨਹੀਂ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


