ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

Date:

spot_img

👉ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਵੀਂ ਪਹਿਚਾਣ: ਰੋਜ਼ਗਾਰ, ਸਨਮਾਨ ਅਤੇ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ। ਜੋ ਲੋਕ ਕਦੇ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਾਹਰ ਨਿਕਲਣ ਲਈ ਸੰਘਰਸ਼ ਕਰ ਰਹੇ ਸਨ, ਉਹ ਅੱਜ ਹੋਟਲਾਂ, ਰੈਸਟੋਰੈਂਟਾਂ, ਸ਼ਾਪਿੰਗ ਮਾਲਾਂ, ਡੀ-ਮਾਰਟ, ਬਲਿੰਕਿਟ ਵਰਗੀਆਂ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ ਜਾਂ ਸਵੈ-ਰੋਜ਼ਗਾਰ ਰਾਹੀਂ ਆਪਣੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆ ਰਹੇ ਹਨ।ਮਾਰਚ 2025 ਵਿੱਚ ਸੂਬੇ ਵਿੱਚ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰਾਂ ਵਿੱਚ ਇਲਾਜ ਪੂਰਾ ਕਰਵਾ ਚੁੱਕੇ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਰੋਜ਼ਗਾਰ ਦੇ ਮੌਕੇ ਨਸ਼ਾ-ਮੁਕਤ ਜੀਵਨ ਨੂੰ ਅੱਗੇ ਵਧਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਇਨ੍ਹਾਂ ਵਿੱਚੋਂ ਇੱਕ ਹਨ ਦਲਜਿੰਦਰ ਸਿੰਘ (ਬਦਲਿਆ ਹੋਇਆ ਨਾਮ), ਜਿਨ੍ਹਾਂ ਨੇ ਫਰਵਰੀ 2026 ਵਿੱਚ ਡੀ-ਮਾਰਟ ਵਿੱਚ ਨੌਕਰੀ ਸ਼ੁਰੂ ਕੀਤੀ। ਉਨ੍ਹਾਂ ਨੇ ਰੋਜ਼ਗਾਰ ਨਾਲ ਜੁੜੀਆਂ ਜ਼ਿੰਮੇਵਾਰੀਆਂ ਨੂੰ ਸਕਾਰਾਤਮਕ ਢੰਗ ਨਾਲ ਅਪਣਾਇਆ ਹੈ ਅਤੇ ਹੌਲੀ-ਹੌਲੀ ਆਪਣੀ ਜ਼ਿੰਦਗੀ ਨੂੰ ਮੁੜ ਸੰਵਾਰ ਰਹੇ ਹਨ। ਦਲਜਿੰਦਰ ਕਹਿੰਦੇ ਹਨ, “ਨੌਕਰੀ ਮਿਲਣ ਨਾਲ ਮੈਨੂੰ ਹਰ ਸਵੇਰ ਉੱਠਣ ਦਾ ਇੱਕ ਮਕਸਦ ਮਿਲਿਆ।

ਇਹ ਵੀ ਪੜ੍ਹੋ  ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਇਸ ਨਾਲ ਮੇਰਾ ਆਤਮ-ਵਿਸ਼ਵਾਸ ਵਧਿਆ। ਹੁਣ ਜ਼ਿੰਦਗੀ ਚੰਗੀ ਲੱਗਦੀ ਹੈ… ਇੱਥੋਂ ਤੱਕ ਕਿ ਸਵੇਰ ਦੀ ਇੱਕ ਕੱਪ ਚਾਹ ਵੀ ਚਿਹਰੇ ’ਤੇ ਮੁਸਕਾਨ ਲਿਆਉਂਦੀ ਹੈ।”ਪ੍ਰਵੀਨ ਢੱਲ, ਜੋ ਕਿ ਕਰਿਆਨੇ, ਫਲਾਂ, ਸਬਜ਼ੀਆਂ ਅਤੇ ਹੋਰ ਰੋਜ਼ਾਨਾ ਲੋੜੀਂਦੀਆਂ ਵਸਤੂਆਂ ਦੀ ਡਿਲੀਵਰੀ ਸੇਵਾ ਨਾਲ ਜੁੜੇ ਹੋਏ ਹਨ, ਕਹਿੰਦੇ ਹਨ, “ਮੁੜ ਵਸੇਬਾ ਨੇ ਮੈਨੂੰ ਜੀਵਿਤ ਰੱਖਿਆ, ਪਰ ਨੌਕਰੀ ਨੇ ਮੈਨੂੰ ਦੁਬਾਰਾ ਜੀਣਾ ਸਿਖਾਇਆ। ਜਦੋਂ ਮੈਂ ਕਮਾਉਣਾ ਸ਼ੁਰੂ ਕੀਤਾ ਤਾਂ ਮੈਂ ਆਪਣੇ ਆਪ ਨੂੰ ਸਿਰਫ਼ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਵਜੋਂ ਨਹੀਂ, ਸਗੋਂ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਅਤੇ ਭਵਿੱਖ ਬਾਰੇ ਸੋਚਣ ਵਾਲੇ ਇਨਸਾਨ ਵਜੋਂ ਦੇਖਣਾ ਸ਼ੁਰੂ ਕੀਤਾ। ਇਸ ਅਹਿਸਾਸ ਨੇ ਮੈਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਤਾਕਤ ਦਿੱਤੀ।”
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਮੁੜ ਵਸੇਬਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਤੋਂ ਬਾਅਦ ਵੀ ਲੋਕਾਂ ਦਾ ਸਾਥ ਨਿਭਾ ਰਹੀ ਹੈ। ਇਸ ਦੀ ਇੱਕ ਮਿਸਾਲ ਜਲੰਧਰ ਨਸ਼ਾ ਮੁਕਤੀ ਕੇਂਦਰ ਵਿੱਚ ਵੇਖਣ ਨੂੰ ਮਿਲਦੀ ਹੈ, ਜਿੱਥੇ ਮੁੱਖ ਧਾਰਾ ਵਿੱਚ ਵਾਪਸ ਆ ਚੁੱਕੇ ਸਾਬਕਾ ਨਸ਼ਾ ਪੀੜਤਾਂ ਦੀ ਨਿਯਮਿਤ ਤੌਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀ ਤਰੱਕੀ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਮੁੜ ਨਸ਼ਿਆਂ ਵੱਲ ਵਾਪਸੀ ਦੇ ਕਿਸੇ ਵੀ ਸੰਕੇਤ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ।ਫਾਲੋ-ਅੱਪ ਦੌਰਾਨ ਇਹ ਸਾਹਮਣੇ ਆਇਆ ਕਿ ਕਈ ਠੀਕ ਹੋ ਚੁੱਕੇ ਲੋਕ ਰੋਜ਼ਗਾਰ ਨਾਲ ਜੁੜ ਚੁੱਕੇ ਹਨ, ਜੋ ਉਨ੍ਹਾਂ ਦੇ ਪਰਿਵਾਰਕ ਅਤੇ ਆਰਥਿਕ ਜੀਵਨ ਵਿੱਚ ਮੁੜ ਸ਼ਾਮਲ ਹੋਣ ਵੱਲ ਇੱਕ ਅਹਿਮ ਕਦਮ ਹੈ। ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਨਿਕਲ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਨਹੀਂ, ਸਗੋਂ ਮੁੜ ਸੰਵਰੀਆਂ ਜ਼ਿੰਦਗੀਆਂ ਅਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਨਾਲ ਵੀ ਮਾਪਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Minister Harjot Singh Bains ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਊਂਸਲਰਾਂ ਦਾ ਮੰਨਣਾ ਹੈ ਕਿ ਇਲਾਜ ਤੋਂ ਰੋਜ਼ਗਾਰ ਤੱਕ ਦਾ ਸਫ਼ਰ ਸਫ਼ਲ ਮੁੜ ਵਸੇਬਾ ਦੇ ਸਭ ਤੋਂ ਮਜ਼ਬੂਤ ਸੰਕੇਤਾਂ ਵਿੱਚੋਂ ਇੱਕ ਹੈ।ਅੰਮ੍ਰਿਤਸਰ ਮੈਡੀਕਲ ਕਾਲਜ ਸਥਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਕੇਂਦਰ ਦੀ ਕਾਊਂਸਲਰ ਭਾਵਨਾ ਸ਼ਰਮਾ ਨੇ ਕਿਹਾ, “ਰਿਕਵਰੀ ਸਿਰਫ਼ ਨਸ਼ਾ ਛੱਡਣ ਦਾ ਨਾਮ ਨਹੀਂ ਹੈ। ਅਸੀਂ ਮਰੀਜ਼ਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ, ਜ਼ਿੰਦਗੀ ਨੂੰ ਮੁੜ ਵਿਵਸਥਿਤ ਕਰਨ ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਦੇ ਹਾਂ। ਜਦੋਂ ਉਨ੍ਹਾਂ ਨੂੰ ਰੋਜ਼ਗਾਰ ਅਤੇ ਸਥਿਰ ਜੀਵਨ ਵੱਲ ਜਾਣ ਦਾ ਰਾਹ ਦਿਖਾਈ ਦੇਣ ਲੱਗਦਾ ਹੈ ਤਾਂ ਉਹ ਨਸ਼ਾ-ਮੁਕਤ ਰਹਿਣ ਲਈ ਹੋਰ ਵੀ ਵਚਨਬੱਧ ਹੋ ਜਾਂਦੇ ਹਨ।”‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਸ਼ਾ ਮੁਕਤੀ ਕੇਂਦਰ ਦੇ ਨੋਡਲ ਮਨੋਚਿਕਿਤਸਕ ਡਾ. ਅਭੈ ਰਾਜ ਸਿੰਘ ਨੇ ਕਿਹਾ, “ਸਫ਼ਲਤਾ ਦੀਆਂ ਅਜਿਹੀਆਂ ਕਹਾਣੀਆਂ ਇਹ ਦਰਸਾਉਂਦੀਆਂ ਹਨ ਕਿ ਨਸ਼ਾ ਮੁਕਤੀ ਇਲਾਜ ਨੂੰ ਮੁੜ ਵਸੇਬਾ ਅਤੇ ਰੋਜ਼ਗਾਰ ਸਹਾਇਤਾ ਨਾਲ ਜੋੜਨਾ ਕਿੰਨਾ ਮਹੱਤਵਪੂਰਨ ਹੈ। ਕੰਮ ’ਤੇ ਵਾਪਸ ਆਉਣ ਵਾਲਾ ਹਰ ਵਿਅਕਤੀ ਨਾ ਸਿਰਫ਼ ਆਪਣੀ ਨਿੱਜੀ ਜਿੱਤ ਦਾ ਪ੍ਰਤੀਕ ਹੁੰਦਾ ਹੈ, ਸਗੋਂ ਇੱਕ ਮਜ਼ਬੂਤ ਪਰਿਵਾਰ ਅਤੇ ਵਧੇਰੇ ਸੁਰੱਖਿਅਤ ਸਮਾਜ ਦਾ ਵੀ ਪ੍ਰਤੀਕ ਹੁੰਦਾ ਹੈ।”ਜਿਵੇਂ-ਜਿਵੇਂ ਵੱਧ ਤੋਂ ਵੱਧ ਲਾਭਪਾਤਰੀ ਇਲਾਜ ਕੇਂਦਰਾਂ ਤੋਂ ਇਲਾਜ ਕਰਵਾ ਕੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਵੱਲ ਵੱਧ ਰਹੇ ਹਨ, ਮੁਹਿੰਮ ਦਾ ਪ੍ਰਭਾਵ ਹੁਣ ਸਿਰਫ਼ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਨਾਲ ਨਹੀਂ, ਸਗੋਂ ਨਵੀਂ ਜ਼ਿੰਦਗੀ ਹਾਸਲ ਕਰਨ ਵਾਲੇ ਲੋਕਾਂ, ਰੋਜ਼ਗਾਰ ਦੇ ਨਵੇਂ ਮੌਕਿਆਂ ਅਤੇ ਸੰਵਰਦੇ ਭਵਿੱਖ ਨਾਲ ਵੀ ਮਾਪਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Bhagwant Singh Mann ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

👉ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ...

Punjab Police ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

👉ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

👉ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ...