👉ਰੇਲਵੇ ਸਟੇਸ਼ਨ, ਅਮਰੀਕ ਰੋਡ ਅਤੇ ਤਿੰਨਕੋਨੀ ਨੇੜੇ ਕੂੜਾ ਫੈਲਾਉਣ ਵਾਲਿਆਂ ਦੇ ਕੱਟੇ ਗਏ ਚਲਾਨ
Bathinda News: Mission Clean Punjab; ਸੂਬੇ ਨੂੰ ਸਵੱਛ ਬਣਾਉਣ ਲਈ ਚਲਾਏ ਜਾ ਰਹੀ ਵਿਸ਼ੇਸ਼ ਮੁਹਿੱਮ ਕਲੀਨ ਪੰਜਾਬ ਤਹਿਤ ਸਥਾਨਕ ਸਰਕਾਰਾਂ ਦੇ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਸੀ ਸਫਾਈ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਉਨ੍ਹਾਂ ਇਲਾਕਿਆਂ ਦੀ ਖਾਸ ਸਾਫ਼ਾਈ ਕੀਤੀ ਜਾ ਰਹੀ ਹੈ ਜਿੱਥੇ ਖ਼ਾਲੀ ਪਏ ਪਲਾਟਾਂ ਚ ਲੋਕਾਂ ਵੱਲੋਂ ਕੂੜਾ ਸੁੱਟਿਆ ਜਾਂਦਾ ਹੈ ।ਇਨ੍ਹਾਂ ਇਲਾਕਿਆਂ ਚ ਸਿਵਿਲ ਸਟੇਸ਼ਨ ਵਿਖੇ ਦਰਜਾ ਚਾਰ ਕਰਮਚਾਰੀਆਂ ਦੇ ਕੁਆਟਰਾਂ ਦੇ ਸਾਹਮਣੇ, ਪ੍ਰਾਚੀਨ ਸ਼ਿਵ ਮੰਦਰ ਦੇ ਆਸ ਪਾਸ, ਭਾਗੂ ਰੋਡ ਪਾਰਕ ਦੇ ਨੇੜੇ, ਭਾਗੂ ਰੋਡ ਆਦਿ ਦੀ ਸਫ਼ਾਈ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ 👉Minister Harjot Singh Bains ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ
ਨਾਲ ਹੀ ਹੋਰਨਾਂ ਇਲਾਕਿਆਂ ਦੋ ਸਫਾਈ ਦਾ ਕੰਮ ਚੱਲ ਰਿਹਾ ਹੈ।ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਲਗਾਤਾਰ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ਦੁਕਾਨਾਂ ਅਤੇ ਘਰਾਂ ਚ ਜਾ ਕੇ ਸਫਾਈ ਬਣਾਏ ਰੱਖਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਅੱਜ ਨਗਰ ਨਿਗਮ ਦੇ ਜ਼ੋਨ 3 ਦੇ ਖੇਤਰਾਂ ਜਿਵੇਂ ਰੇਲਵੇ ਸਟੇਸ਼ਨ,ਅਮਰੀਕ ਰੋਡ ਅਤੇ ਤਿੰਨਕੋਨੀ ਨੇੜੇ ਕੂੜਾ ਫੈਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ।ਨਾਲ ਹੀ ਲੋਕਾਂ ਨੂੰ ਕਿਹਾ ਗਿਆ ਕਿ ਉਹ ਕੂੜਾ ਕੇਵਲ ਸਫਾਈ ਕਰਮਚਾਰੀਆਂ ਨੂੰ ਦੇਣ ਤੇ ਸੜਕਾਂ ਉੱਤੇ ਨਾ ਸੁੱਟਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


