Bathinda News: SSD Girls College, Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਨ. ਐਸ. ਐਸ. ਯੂਨਿਟਾਂ, ਰੈੱਡ ਰਿਬਨ ਕਲੱਬਾਂ, ਯੂਥ ਕਲੱਬ ਅਤੇ ਬਾਡੀਜ਼ ਗਰੁੱਪ ਵੱਲੋਂ 17 ਜੂਨ, 2026 ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕ ਕਰਨ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਹ ਪ੍ਰੋਗਰਾਮ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਪੋਮੀ ਬਾਂਸਲ, ਐਨ. ਐਸ. ਐਸ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ, ਮੈਡਮ ਗੁਰਮਿੰਦਰ ਜੀਤ ਕੌਰ ਅਤੇ ਮੈਡਮ ਨੇਹਾ ਭੰਡਾਰੀ (ਨੋਡਲ ਅਫ਼ਸਰ) ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ ।
ਇਹ ਵੀ ਪੜ੍ਹੋ ਦਰਦਨਾਕ ਸੜਕ ਹਾਦਸੇ ‘ਚ ਨੌਜਵਾਨ ਲੜਕੀ ਦੀ ਮੌ+ਤ
ਇਸ ਮੌਕੇ ਸਹੁੰ ਐਨ. ਐਸ. ਐਸ. ਵਲੰਟੀਅਰ ਜਸ਼ਨਦੀਪ ਕੌਰ ਨੇ ਚੁਕਵਾਈ । ਇਸ ਸਮਾਗਮ ਵਿੱਚ ਲੱਗਭਗ 30 ਵਲੰਟੀਅਰ ਅਤੇ ਅਧਿਆਪਕ ਸ਼ਾਮਿਲ ਰਹੇ । ਕਾਲਜ ਪ੍ਰਧਾਨ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਸਮਾਜਿਕ ਬੁਰਾਈਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


