spot_img
spot_img

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

Date:

spot_img

👉ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ
Chandigarh News:ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ‘ਛਬੀਲ’ ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ’ ਦਾ ਲੰਗਰ ਲਗਾਇਆ ਗਿਆ।ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ ‘ਕੜਾਹ – ਛੋਲਿਆਂ ਦਾ ਪ੍ਰਸ਼ਾਦ’ ਵਰਤਾਇਆ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ ‘ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...

‘एक पेड़ मां के नाम’ अभियान को जनआंदोलन बनाएं, पर्यावरण संरक्षण में निभाएं सक्रिय भूमिका: सुभाष बराला

👉राज्यसभा सांसद ने पौधारोपण कार्यक्रम में सहभागिता कर नागरिकों...