‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

Date:

spot_img

👉ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ
👉ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ
Chandigarh News:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ।ਹੁਣ ਨਾਗਰਿਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾਇਤਾ ਕਰਦੇ ਹਨ ਅਤੇ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਖ਼ਤਮ ਹੋ ਜਾਂਦੀ ਹੈ।ਇਸ ਪਹਿਲ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਇਸ ਪਹਿਲ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।ਇਸ ਪਹਿਲ ਦੀ ਮਦਦ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਵਿੱਚ ਕਮੀ ਆਈ ਹੈ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟੀ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ।ਇੱਕ ਹੋਰ ਮਹੱਤਵਪੂਰਨ ਸੁਧਾਰ ‘ਫਾਰਮਲੈੱਸ ਸੇਵਾਵਾਂ’ ਦੀ ਸ਼ੁਰੂਆਤ ਹੈ, ਜਿਸ ਤਹਿਤ ਨਾਗਰਿਕਾਂ ਨੂੰ ਹੁਣ ਲੰਬੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਰਹੀ। ਡੋਰਸਟੈਪ ਡਿਲੀਵਰੀ ਆਪਰੇਟਰ ਲੋੜੀਂਦੀ ਜਾਣਕਾਰੀ ਡਿਜ਼ੀਟਲ ਤਰੀਕੇ ਨਾਲ ਦਰਜ ਕਰਦੇ ਹਨ ਅਤੇ ਸਿਸਟਮ ਆਪਣੇ-ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਸਰਲ ਹੋ ਜਾਂਦੀ ਹੈ ਅਤੇ ਗਲਤੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ।ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ।ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਸਾਧਨ ਹੈ।

ਇਹ ਵੀ ਪੜ੍ਹੋ  ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਘਟਦੀ ਹੈ ਅਤੇ ਨਾਗਰਿਕਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲ ਢੰਗ ਨਾਲ ਸੇਵਾਵਾਂ ਮਿਲਦੀਆਂ ਹਨ।”ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ।ਉਨ੍ਹਾਂ ਕਿਹਾ, “ਹਾਲ ਹੀ ਵਿੱਚ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਰਾਹੀਂ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਦੀ ਸਹੂਲਤ ਸ਼ੁਰੂ ਕਰਨਾ ਕਾਗਜ਼ੀ ਕਾਰਵਾਈ ਘਟਾਉਣ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।”ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਦਾ ਡਿਜ਼ੀਟਲ ਰਿਕਾਰਡ ਤਿਆਰ ਹੋਣ ਨਾਲ ਦੇਰੀ ਅਤੇ ਵਿਚੋਲਿਆਂ ਦੀ ਗੁੰਜਾਇਸ਼ ਲਗਾਤਾਰ ਘਟ ਰਹੀ ਹੈ, ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

FM Harpal Singh Cheema ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

👉ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ...

ਮਾਨਸਾ ‘ਚ 29 ਸਾਲਾਂ ਨੌਜਵਾਨ ਦਾ ਕੀਤਾ ਕ*ਤ*ਲ

Mansa News: Mansa ਜ਼ਿਲ੍ਹੇ ਦੇ ਪਿੰਡ ਦਰਿਆਪੁਰ ਖੁਰਦ ਦੇ...

ਸਬ ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜਮ ਮੁਅੱਤਲ, ਜਾਣੋਂ ਮਾਮਲਾ

Chandigarh News: ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 11 ਦੇ...

ਪਤੀ ਦੇ ਦੂਜੇ ਵਿਆਹ ਤੋਂ ਦੁਖੀ ਪਹਿਲੀ ਪਤਨੀ ਚੜ੍ਹੀ ਮੋਬਾਇਲ ਟਾਵਰ ‘ਤੇ !

Ludhiana News: ਲੁਧਿਆਣਾ ਜ਼ਿਲ੍ਹੇ ਦੇ ਕਸਬਾ ਲਾਡੋਵਾਲ ਵਿਚ ਬੁੱਧਵਾਰ...